ਨਵੀਂ ਦਿੱਲੀ, 28 ਅਪਰੈਲ

ਆਮ ਆਦਮੀ ਪਾਰਟੀ ਨੇ ਅੱਜ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਨੇ ਪਾਰਟੀ ਦੇ ਲੋਕ ਸਭਾ ਚੋਣ ਪ੍ਰਚਾਰ ਗੀਤ ‘ਜੇਲ੍ਹ ਕੇ ਜਵਾਬ ਮੇਂ ਹਮ ਵੋਟ ਦੇਂਗੇ’ ਉੱਤੇ ਇਹ ਕਹਿੰਦੇ ਹੋਏ ਰੋਕ ਲਗਾ ਦਿੱਤੀ ਹੈ ਕਿ ਇਹ ਸੱਤਾਧਾਰੀ ਪਾਰਟੀ ਭਾਜਪਾ ਅਤੇ ਕੇਂਦਰੀ ਜਾਂਚ ਏਜੰਸੀਆਂ ਦਾ ਅਕਸ ਖ਼ਰਾਬ ਕਰਦਾ ਹੈ। ਇਹ ਗੱਲ ‘ਆਪ’ ਦੀ ਸੀਨੀਅਰ ਆਗੂ ਆਤਿਸ਼ੀ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਆਖੀ। ਉਨ੍ਹਾਂ ਕਿਹਾ ਕਿ ਇਸ ਗੀਤ ’ਚ ਭਾਜਪਾ ਦਾ ਜ਼ਿਕਰ ਨਹੀਂ ਹੈ ਤੇ ਨਾ ਹੀ ਇਹ ਚੋਣ ਜ਼ਾਬਤੇ ਦੀ ਉਲੰਘਣਾ ਕਰਦਾ ਹੈ। ‘ਆਪ’ ਦੇ ਇਸ ਦਾਅਵੇ ’ਤੇ ਚੋਣ ਕਮਿਸ਼ਨ ਨੇ ਅਜੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। -ਪੀਟੀਆਈ

LEAVE A REPLY

Please enter your comment!
Please enter your name here