ਨਵੀਂ ਦਿੱਲੀ, 12 ਅਪਰੈਲ

ਆਮ ਆਦਮੀ ਪਾਰਟੀ (ਆਪ) ਨੇਤਾ ਮਨੀਸ਼ ਸਿਸੋਦੀਆ ਨੇ ਅੱਜ ਇਥੇ ਅਦਾਲਤ ਵਿਚ ਪਟੀਸ਼ਨ ਦਾਇਰ ਕਰਕੇ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੀ ਬੇਨਤੀ ਕੀਤੀ। ਸਿਸੋਦੀਆ ਨੂੰ ਸੀਬੀਆਈ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸੀਬੀਆਈ ਅਤੇ ਈਡੀ ਮਾਮਲਿਆਂ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਅੱਜ ਇਸ ਪਟੀਸ਼ਨ ‘ਤੇ ਸੁਣਵਾਈ ਕਰ ਸਕਦੀ ਹੈ।

LEAVE A REPLY

Please enter your comment!
Please enter your name here