ਨਵੀਂ ਦਿੱਲੀ, 8 ਅਪਰੈਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਜਨਤਕ ਸਮਰਥਨ ਹਾਸਲ ਕਰਨ ਲਈ ਅੱਜ ‘ਜੇਲ੍ਹ ਕਾ ਜਵਾਬ ਵੋਟ ਸੇ’ ਮੁਹਿੰਮ ਸ਼ੁਰੂ ਕੀਤੀ। ‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ, ‘ਕੇਜਰੀਵਾਲ ਨੂੰ ਵੱਡੀ ਸਾਜ਼ਿਸ਼ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਪਹਿਲੀ ਵਾਰ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਕਿਸੇ ਮੌਜੂਦਾ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਸੀਂ ‘ਜੇਲ੍ਹ ਕਾ ਜਵਾਬ ਸੇ’ ਮੁਹਿੰਮ ਸ਼ੁਰੂ ਕਰ ਰਹੇ ਹਾਂ ਅਤੇ ਅਸੀਂ ਚਾਹੁੰਦੇ ਹਾਂ ਕਿ ਤੁਸੀਂ (ਲੋਕ) ਕੇਜਰੀਵਾਲ ਨੂੰ ਤਾਕਤਵਰ ਬਣਾਉਣ।’ ਇਸ ਮੌਕੇ ਪਾਰਟੀ ਦੇ ਕਈ ਨੇਤਾ ਹਾਜ਼ਰ ਸਨ।

LEAVE A REPLY

Please enter your comment!
Please enter your name here