ਪੱਤਰ ਪ੍ਰੇਰਕ

ਨਵੀਂ ਦਿੱਲੀ, 8 ਮਈ

ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਨੇ ਬੀਤੀ ਰਾਤ ਇੱਥੋਂ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਦਿੱਲੀ ਕੈਪੀਟਲਜ਼ ਅਤੇ ਰਾਜਸਥਾਨ ਰੌਇਲਜ਼ ਵਿਚਾਲੇ ਆਈਪੀਐੱਲ ਮੈਚ ਦੌਰਾਨ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਆਮ ਆਦਮੀ ਪਾਰਟੀ ਨੇ ਐਕਸ ’ਤੇ ਪੋਸਟ ਕੀਤਾ, ‘ਫਿਰੋਜ਼ਸ਼ਾਹ ਕੋਟਲਾ ਮੈਦਾਨ ’ਤੇ ਡੀਸੀ ਬਨਾਮ ਆਰਆਰ ਦੇ ਆਈਪੀਐਲ ਮੈਚ ਦੌਰਾਨ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫਤਾਰੀ ਦੀ ਸਾਜ਼ਿਸ਼ ਵਿਰੁੱਧ ‘ਜੇਲ੍ਹ ਕਾ ਜਵਾਬ ਵੋਟ ਸੇ’ ਦੇ ਨਾਅਰੇ ਲਾਏ ਗਏ।’’ ਬਾਅਦ ਵਿੱਚ ਪੁਲੀਸ ਨੇ ਇਨ੍ਹਾਂ ਵਲੰਟੀਅਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

LEAVE A REPLY

Please enter your comment!
Please enter your name here