ਹੈਦਰਾਬਾਦ/ਨਵੀਂ ਦਿੱਲੀ, 15 ਮਾਰਚ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਅੱਜ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੀ ਆਗੂ ਕੇ. ਕਵਿਤਾ (46) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੰਘੀ ਏਜੰਸੀ ਦੇ ਸੂਤਰਾਂ ਨੇ ਦੱਸਿਆ ਕਿ ਤਿਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਦੀ ਧੀ ਕਵਿਤਾ ਨੂੰ ਪੁੱਛ-ਪੜਤਾਲ ਲਈ ਦਿੱਲੀ ਲੈ ਆਈ ਹੈ।

ਈਡੀ ਅਧਿਕਾਰੀਆਂ ਨੇ ਦੱਸਿਆ ਕਿ ਤਿਲੰਗਾਨਾ ਦੀ ਵਿਧਾਨਕ ਕੌਂਸਲ ਦੀ ਮੈਂਬਰ (ਐੱਮਐੱਲਸੀ) ਕਵਿਤਾ ਨੂੰ ਹੈਦਰਾਬਾਦ ਵਿੱਚ ਬੰਜਾਰਾ ਹਿੱਲਜ਼ ਸਥਿਤ ਉਸ ਦੀ ਰਿਹਾਇਸ਼ ਤੋਂ ਸ਼ਾਮ 5.20 ਵਜੇ ਗ੍ਰਿਫ਼ਤਾਰ ਕੀਤਾ ਗਿਆ। ਈਡੀ ਅਧਿਕਾਰੀਆਂ ਨੇ ਦੱਸਿਆ ਕਿ ਕਵਿਤਾ ਦੇ ਪਤੀ ਡੀ.ਆਰ. ਅਨਿਲ ਕੁਮਾਰ ਨੂੰ ਉਸ ਦੀ ਗ੍ਰਿਫ਼ਤਾਰੀ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਉਧਰ, ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਵਿੱਚ ਬੇਨੇਮੀਆਂ ਨਾਲ ਸਬੰਧਤ ਮਾਮਲੇ ਵਿੱਚ ਈਡੀ ਵੱਲੋਂ ਜਾਰੀ ਕੀਤੇ ਗਏ ਸੰਮਨਾਂ ਖ਼ਿਲਾਫ਼ ਕੇ. ਕਵਿਤਾ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ 19 ਮਾਰਚ ਤੱਕ ਲਈ ਮੁਲਤਵੀ ਕਰ ਦਿੱਤੀ।

LEAVE A REPLY

Please enter your comment!
Please enter your name here