ਨਵੀਂ ਦਿੱਲੀ, 29 ਮਾਰਚ

ਆਮਦਨ ਕਰ ਵਿਭਾਗ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਨਕਦੀ ਦੀ ਤੰਗੀ ਨਾਲ ਜੂਝ ਰਹੀ ਕਾਂਗਰਸ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਪਿਛਲੇ ਸਾਲਾਂ ਦੇ ਟੈਕਸ ਰਿਟਰਨਾਂ ਵਿੱਚ ਕਥਿਤ ਗੜਬੜੀਆਂ ਲਈ 1700 ਕਰੋੜ ਰੁਪਏ ਦਾ ਨਵਾਂ ਨੋਟਿਸ ਭੇਜਿਆ ਹੈ। ਸੂਤਰਾਂ ਨੇ ਕਿਹਾ ਕਿ ਵਿਆਜ ਦੇ ਨਾਲ ਟੈਕਸ ਜੁਰਮਾਨੇ 2017-18 ਤੋਂ 2020-21 ਦੇ ਸਾਲਾਂ ਦੇ ਟੈਕਸ ਰਿਟਰਨਾਂ ਵਿੱਚ ਅੰਤਰ ਨਾਲ ਸਬੰਧਤ ਹਨ। ਤਾਜ਼ਾ ਨੋਟਿਸ ਇਸ ਹਫ਼ਤੇ ਦੇ ਸ਼ੁਰੂ ਵਿੱਚ ਪ੍ਰਾਪਤ ਹੋਇਆ ਸੀ। ਇਨਕਮ ਟੈਕਸ ਅਧਿਕਾਰੀਆਂ ਵੱਲੋਂ 210 ਕਰੋੜ ਰੁਪਏ ਦਾ ਜੁਰਮਾਨਾ ਲਗਾਉਣ ਅਤੇ ਇਸ ਦੇ ਫੰਡਾਂ ਨੂੰ ਫ੍ਰੀਜ਼ ਕਰਨ ਤੋਂ ਬਾਅਦ ਕਾਂਗਰਸ ਪਹਿਲਾਂ ਹੀ ਫੰਡਾਂ ਦੀ ਕਮੀ ਦਾ ਸਾਹਮਣਾ ਕਰ ਰਹੀ ਹੈ। ਪਾਰਟੀ ਨੂੰ ਇਸ ਮਾਮਲੇ ਵਿੱਚ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ ਅਤੇ ਉਸ ਦੇ ਸੁਪਰੀਮ ਕੋਰਟ ਜਾਣ ਦੀ ਸੰਭਾਵਨਾ ਹੈ। ਪਾਰਟੀ ਨੇ ਭਾਜਪਾ ‘ਤੇ 19 ਅਪਰੈਲ ਤੋਂ ਸ਼ੁਰੂ ਹੋ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਸ ਨੂੰ ਵਿੱਤੀ ਤੌਰ ‘ਤੇ ਖਤਮ ਕਰਨ ਟੈਕਸ ਅਥਾਰਟੀਆਂ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਹੈ।

LEAVE A REPLY

Please enter your comment!
Please enter your name here