ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 22 ਮਾਰਚ

ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਬਾਰੇ ਗੰਭੀਰ ਚਿੰਤਾ ਪ੍ਰਗਟਾਈ ਹੈ। ‘ਆਪ’ ਦੀ ਸੀਨੀਅਰ ਆਗੂ ਆਤਿਸ਼ੀ ਨੇ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸੇ ਮੌਜੂਦਾ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਖ ਮੰਤਰੀ ਨੂੰ ਜ਼ੈੱਡ ਪਲੱਸ ਸੁਰੱਖਿਆ ਹੈ। ਸਵਾਲ ਇਹ ਹੈ ਕਿ ਹੁਣ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕਿਸ ਦੀ ਹੈ? ਉਹ ਈਡੀ ਦਫ਼ਤਰ ਵਿੱਚ ਹਨ। ਆਮ ਆਦਮੀ ਪਾਰਟੀ ਅਤੇ ਪੂਰੇ ਦੇਸ਼ ਦੀ ਚਿੰਤਾ ਇਹ ਹੈ ਕਿ ਕੀ ਈਡੀ ਦੀ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਨੂੰ ਕੇਂਦਰ ਸਰਕਾਰ ਲੋੜੀਂਦੀ ਸੁਰੱਖਿਆ ਪ੍ਰਦਾਨ ਕਰ ਰਹੀ ਹੈ? ਕਿਉਂਕਿ ਕੇਂਦਰ ਸਰਕਾਰ ਖੁਦ ਮੁੱਖ ਮੰਤਰੀ ਲਈ ਜ਼ੈੱਡ ਪਲੱਸ ਸੁਰੱਖਿਆ ਦਾ ਪ੍ਰਬੰਧ ਕਰਦੀ ਹੈ। ਅਜਿਹੀ ਸਥਿਤੀ ਵਿੱਚ ਕੇਂਦਰ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਕੀ ਅਰਵਿੰਦ ਕੇਜਰੀਵਾਲ ਨੂੰ ਈਡੀ ਦੀ ਹਿਰਾਸਤ ਵਿੱਚ ਲੋੜੀਂਦੀ ਸੁਰੱਖਿਆ ਮਿਲ ਰਹੀ ਹੈ?

LEAVE A REPLY

Please enter your comment!
Please enter your name here