ਬੇਨੋਨੀ (ਦੱਖਣੀ ਅਫਰੀਕਾ): ਆਸਟਰੇਲੀਆ ਨੇ ਤਿੰਨ ਮਹੀਨਿਆਂ ਦੇ ਅੰਦਰ ਦੂਜੀ ਵਾਰ ਭਾਰਤੀ ਕ੍ਰਿਕਟ ਪ੍ਰੇਮੀਆਂ ਦਾ ਦਿਲ ਤੋੜ ਕੇ ਐਤਵਾਰ ਨੂੰ ਇੱਥੇ ਫਾਈਨਲ ਵਿਚ 79 ਦੌੜਾਂ ਨਾਲ ਜਿੱਤ ਦਰਜ ਕਰ ਕੇ ਚੌਥੀ ਵਾਰ ਅੰਡਰ-19 ਵਿਸ਼ਵ ਕੱਪ ਜਿੱਤ ਲਿਆ। ਇਸ ਤੋਂ ਪਹਿਲਾਂ ਆਸਟਰੇਲੀਆ ਨੇ ਅੰਡਰ-19 ਵਿਸ਼ਵ ਕੱਪ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਵਿੱਚ ਅੱਜ ਇੱਥੇ ਭਾਰਤ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ ਵਿੱਚ ਸੱਤ ਵਿਕਟਾਂ ’ਤੇ 253 ਦੌੜਾਂ ਬਣਾਈਆਂ। ਭਾਰਤੀ ਟੀਮ ਇਸ ਦੇ ਜਵਾਬ ਵਿਚ 43.5 ਓਵਰਾਂ ਵਿਚ 174 ਦੌੜਾਂ ਬਣਾ ਕੇ ਆਊਟ ਹੋ ਗਈ। ਆਸਟਰੇਲੀਆ ਦੀ ਸੀਨੀਅਰ ਟੀਮ ਨੇ ਪਿਛਲੇ ਸਾਲ 19 ਨਵੰਬਰ ਨੂੰ ਅਹਿਮਦਾਬਾਦ ਵਿਚ ਖੇਡੇ ਗਏ ਇਕ ਰੋਜ਼ਾ ਵਿਸ਼ਵ ਕੱਪ ਦੇ ਫਾਈਨਲ ਵਿਚ ਭਾਰਤ ਨੂੰ ਹਰਾ ਕੇ ਉਸ ਦਾ ਆਈਸੀਸੀ ਟਰਾਫੀ ਜਿੱਤਣ ਦਾ ਇੰਤਜ਼ਾਰ ਲੰਮਾ ਕਰ ਦਿੱਤਾ ਸੀ। ਹੁਣ ਜੂਨੀਅਰ ਟੀਮ ਨੇ ਪਿਛਲੀ ਵਾਰ ਦੇ ਚੈਂਪੀਅਨ ਭਾਰਤ ਨੂੰ ਹਰਾ ਦਿੱਤਾ ਹੈ। ਆਸਟਰੇਲੀਆ ਵੱਲੋਂ ਹਰਜਸ ਸਿੰਘ ਨੇ ਸਭ ਤੋਂ ਵੱਧ 55 ਦੌੜਾਂ ਬਣਾਈਆਂ। ਭਾਰਤ ਵੱਲੋਂ ਰਾਜ ਲਿੰਬਾਨੀ ਨੇ ਤਿੰਨ ਵਿਕਟਾਂ ਲਈਆਂ। -ਪੀਟੀਆਈ

LEAVE A REPLY

Please enter your comment!
Please enter your name here