ਇਸਲਾਮਾਬਾਦ, 10 ਮਾਰਚ

ਪਾਕਿਸਤਾਨ ਪੀਪਲਜ਼ ਪਾਰਟੀ ਦੇ ਸਹਿ-ਚੇਅਰਮੈਨ ਆਸਿਫ਼ ਅਲੀ ਜ਼ਰਦਾਰੀ, ਜਿਨ੍ਹਾਂ ਨੂੰ ਲੰਘੇ ਦਿਨ ਵੋਟਾਂ ਦੇ ਵੱਡੇ ਫਰਕ ਨਾਲ ਮੁਲਕ ਦਾ 14ਵਾਂ ਰਾਸ਼ਟਰਪਤੀ ਚੁਣਿਆ ਗਿਆ ਸੀ, ਅੱਜ ਦੇਸ਼ ਦੇ ਸਿਖਰਲੇ ਅਹੁਦੇ ਦਾ ਹਲਫ਼ ਲੈਣਗੇ। ਹਲਫ਼ਦਾਰੀ ਸਮਾਗਮ ਮੁਕਾਮੀ ਸਮੇਂ ਮੁਤਾਬਕ ਸ਼ਾਮੀਂ 4 ਵਜੇ ਇਸਲਾਮਾਬਾਦ ਦੇ ‘ਐਵਾਨ-ਏ-ਸਦਰ’ ਵਿਚ ਹੋਵੇਗਾ। ਪਾਕਿਸਤਾਨ ਦੇ ਚੀਫ ਜਸਟਿਸ ਕਾਜ਼ੀ ਫੈਜ਼ ਈਸਾ ਨਵੇਂ ਚੁਣੇ ਰਾਸ਼ਟਰਪਤੀ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਦੌਰਾਨ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਆਸਿਫ਼ ਅਲੀ ਜ਼ਰਦਾਰੀ ਨੂੰ ਪਾਕਿਸਤਾਨ ਦਾ ਰਾਸ਼ਟਰਪਤੀ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ। ਚੀਨੀ ਸਦਰ ਨੇ ਕਿਹਾ ਕਿ ਦੋਵਾਂ ਮੁਲਕਾਂ ਦਰਮਿਆਨ ਲੋਹੇ ਵਰਗੀ ਮਜ਼ਬੂਤ ਦੋਸਤੀ ‘ਇਤਿਹਾਸ ਦੀ ਚੋਣ’ ਹੈ ਤੇ ਚੀਨ-ਪਾਕਿ ਰਿਸ਼ਤਿਆਂ ਦੀ ਰਣਨੀਤਕ ਮਹੱਤਤਾ ਹੈ। -ਪੀਟੀਆਈ

LEAVE A REPLY

Please enter your comment!
Please enter your name here