ਇਸਲਾਮਾਬਾਦ, 4 ਅਪਰੈਲ

ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨੇ ਧਾਰਮਿਕ ਕਾਰਨਾਂ ਦਾ ਹਵਾਲਾ ਦਿੰਦਿਆਂ ਅੱਜ ਇੱਥੇ ਹੋਣ ਵਾਲੀ ਆਪਣੀ ਰੈਲੀ ਰੱਦ ਕਰਨ ਦਾ ਐਲਾਨ ਕੀਤਾ ਹੈ। ਇਹ ਰੈਲੀ ਪਾਰਟੀ ਦੇ ਸੰਸਥਾਪਕ ਇਮਰਾਨ ਖਾਨ ਦੀ ਰਿਹਾਈ ਦੀ ਮੰਗ ਲਈ ਕੀਤੀ ਜਾਣੀ ਸੀ, ਜੋ ਵੱਖ-ਵੱਖ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਮਗਰੋਂ ਪਿਛਲੇ ਸਾਲ ਅਗਸਤ ਤੋਂ ਜੇਲ੍ਹ ਵਿੱਚ ਬੰਦ ਹਨ। ਜੀਓ ਨਿਊਜ਼ ਦੀ ਖ਼ਬਰ ਮੁਤਾਬਕ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਚੇਅਰਮੈਨ ਬੈਰਿਸਟਰ ਗੌਹਰ ਅਲੀ ਖਾਨ ਨੇ ਬੁੱਧਵਾਰ ਨੂੰ ਆਪਣੀ ਪਾਰਟੀ ਦੇ ਸਮਰਥਕਾਂ ਨੂੰ ਸੂਚਿਤ ਕੀਤਾ ਕਿ ਇਹ ਫੈਸਲਾ ‘ਲੈਲਤ-ਉਲ-ਕਦਰ’ ਕਾਰਨ ਲਿਆ ਗਿਆ ਹੈ। ਮੁਸਲਿਮ ਭਾਈਚਾਰਾ ਰਮਜ਼ਾਨ ਦੇ ਮਹੀਨੇ ਦੀ ਇਸ ਰਾਤ ਨੂੰ ਬਹੁਤ ਅਹਿਮ ਮੰਨਦਾ ਹੈ ਅਤੇ ਪੂਰੀ ਰਾਤ ਜਾਗ ਕੇ ਇਬਾਦਤ ਕਰਦਾ ਹੈ। ਉਸਨੇ ਸਮਰਥਕਾਂ ਨੂੰ ਇਮਰਾਨ ਖਾਨ ਅਤੇ ਉਸਦੀ ਪਤਨੀ ਬੁਸ਼ਰਾ ਬੀਬੀ ਸਮੇਤ ਸਾਰੇ ਪਾਰਟੀ ਵਰਕਰਾਂ ਅਤੇ ਨੇਤਾਵਾਂ ਦੀ ਰਿਹਾਈ ਅਤੇ ਸੁਰੱਖਿਆ ਲਈ ਦੁਆ ਕਰਨ ਦੀ ਵੀ ਅਪੀਲ ਕੀਤੀ।

LEAVE A REPLY

Please enter your comment!
Please enter your name here