ਨਵੀਂ ਦਿੱਲੀ, 21 ਮਾਰਚ

ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਹਾਈ ਕੋਰਟ ਵੱਲੋਂ ਅੱਜ ਕੇਜਰੀਵਾਲ ਨੂੰ ਸਖ਼ਤ ਕਾਰਵਾਈ ਤੋਂ ਕੋਈ ਰਾਹਤ ਦੇਣ ਤੋਂ ਇਨਕਾਰ ਕੀਤੇ ਜਾਣ ਤੋਂ ਫੌਰੀ ਮਗਰੋਂ ਈਡੀ ਦੀ ਟੀਮ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪੁੱਜ ਗਈ ਸੀ। ਸੰਘੀ ਜਾਂਚ ਏਜੰਸੀ ਨੇ ਦੋ ਘੰਟੇ ਦੀ ਪੁੱਛ-ਪੜਤਾਲ ਮਗਰੋਂ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦਾ ਫੈਸਲਾ ਕੀਤਾ। -ਪੀਟੀਆਈ

 

 

 

LEAVE A REPLY

Please enter your comment!
Please enter your name here