ਨਵੀਂ ਦਿੱਲੀ: ਈਡੀ ਨੇ ਆਬਕਾਰੀ ਨੀਤੀ ਨਾਲ ਸਬੰਧਤ ਕਥਿਤ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਠਵੀਂ ਵਾਰ ਸੰਮਨ ਜਾਰੀ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ ਇੱਥੇ ਏਜੰਸੀ ਦੇ ਹੈੱਡਕੁਆਰਟਰ ’ਚ ਚਾਰ ਮਾਰਚ ਨੂੰ ਆਉਣ ਲਈ ਕਿਹਾ ਗਿਆ ਹੈ। ਕੇਜਰੀਵਾਲ ਇਸ ਮਾਮਲੇ ਦੀ ਜਾਂਚ ਦੇ ਸਿਲਸਿਲੇ ’ਚ ਬੀਤੇ ਦਿਨ ਈਡੀ ਸਾਹਮਣੇ ਪੇਸ਼ ਨਹੀਂ ਹੋਏ ਸਨ। ਇਹ ਸੱਤਵੀਂ ਵਾਰ ਸੀ ਜਦੋਂ ਕੇਜਰੀਵਾਲ ਈਡੀ ਦੇ ਸੰਮਨ ’ਤੇ ਏਜੰਸੀ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਕਿਹਾ ਸੀ ਕਿ ਜੇਕਰ ਅਦਾਲਤ ਇਸ ਸਬੰਧੀ ਹੁਕਮ ਦੇਵੇਗੀ ਤਾਂ ਉਹ ਈਡੀ ਸਾਹਮਣੇ ਪੇਸ਼ ਹੋਣਗੇ। -ਪੀਟੀਆਈ

LEAVE A REPLY

Please enter your comment!
Please enter your name here