ਨਵੀਂ ਦਿੱਲੀ, 17 ਮਾਰਚ

ਕਾਂਗਰਸ ਦੇ ਉਤਰਾਖੰਡ ਤੋਂ ਵਿਧਾਇਕ ਰਾਜੇਂਦਰ ਸਿੰਘ ਭੰਡਾਰੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਲੋਕ ਸਭਾ ਚੋਣਾਂ ਤੋਂ ਪਹਿਲਾਂ ਸਭ ਤੋਂ ਪੁਰਾਣੀ ਪਾਰਟੀ ਲਈ ਇਹ ਵੱਡਾ ਝਟਕਾ ਹੈ। ਭੰਡਾਰੀ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਉਹ ਕਾਂਗਰਸ ਦੀ ਪਿਛਲੀ ਸਰਕਾਰ ਦੌਰਾਨ ਮੰਤਰੀ ਵੀ ਰਹੇ ਹਨ। ਉਨ੍ਹਾਂ ਦੀ ਭਾਜਪਾ ਵਿੱਚ ਮੌਜੂਦਗੀ ਸਬੰਧੀ ਕਰਵਾਏ ਗਏ ਪ੍ਰੋਗਰਾਮ ਦੌਰਾਨ ਕੇਂਦਰੀ ਮੰਤਰੀ ਪਿਯੂਸ਼ ਗੋਇਲ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਦੁਸ਼ਿਅੰਤ ਕੁਮਾਰ ਗੌਤਮ ਸਮੇਤ ਹੋਰ ਸੀਨੀਅਰ ਆਗੂ ਹਾਜ਼ਰ ਸਨ। ਗੌਤਮ ਭਾਜਪਾ ਦੇ ਉਤਰਾਖੰਡ ਤੋਂ ਇੰਚਾਰਜ ਵੀ ਹਨ।  -ਪੀਟੀਆਈ

LEAVE A REPLY

Please enter your comment!
Please enter your name here