ਦੇਹਰਾਦੂਨ, 14 ਅਪਰੈਲ

ਉਤਰਾਖੰਡ ਦੇ ਬਾਗੇਸ਼ਵਰ ਜ਼ਿਲ੍ਹੇ ਵਿੱਚ ਅੱਜ ਤੜਕੇ ਇੱਕ ਕਾਰ ਨਹਿਰ ਵਿਚ ਡਿੱਗ ਗਈ। ਇਸ ਹਾਦਸੇ ਵਿੱਚ ਦੋ ਸਕੇ ਭਰਾਵਾਂ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਬਾਗੇਸ਼ਵਰ ਕੋਤਵਾਲੀ ਥਾਣੇ ਦੇ ਅਧਿਕਾਰੀ ਕੈਲਾਸ਼ ਨੇਗੀ ਨੇ ਦੱਸਿਆ ਕਿ ਇਹ ਹਾਦਸਾ ਰੀਮਾ-ਘਰਮਘਰ ਮੋਟਰ ਰੋਡ ’ਤੇ ਚਿੜਾਗ ਨੇੜੇ ਤੜਕੇ ਚਾਰ ਵਜੇ ਦੇ ਕਰੀਬ ਵਾਪਰਿਆ। ਉਨ੍ਹਾਂ ਦੱਸਿਆ ਕਿ ਕਾਰ ਸੜਕ ਤੋਂ ਫਿਸਲ ਕੇ ਕਰੀਬ 250 ਮੀਟਰ ਹੇਠਾਂ ਨਹਿਰ ਵਿੱਚ ਜਾ ਡਿੱਗੀ ਜਿਸ ਕਾਰਨ ਸਾਰੇ ਕਾਰ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐੱਸਡੀਆਰਐੱਫ) ਨੇ ਸਥਾਨਕ ਲੋਕਾਂ ਦੀ ਮਦਦ ਨਾਲ ਪੀੜਤਾਂ ਨੂੰ ਨਹਿਰ ਵਿੱਚੋਂ ਕੱਢਿਆ ਅਤੇ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਕਮਲ ਪ੍ਰਸਾਦ, ਨੀਰਜ ਕੁਮਾਰ, ਦੀਪਕ ਆਰੀਆ ਅਤੇ ਕੈਲਾਸ਼ ਰਾਮ ਵਜੋਂ ਹੋਈ ਹੈ। ਨੀਰਜ ਅਤੇ ਦੀਪਕ ਭਰਾ ਸਨ। ਹਾਦਸੇ ਦਾ ਸ਼ਿਕਾਰ ਹੋਏ ਲੋਕ ਵਾਦੂਯਦਾ ਰੀਮਾ ਅਤੇ ਜੁਨਿਆਲ ਦੋਫਾਦ ਪਿੰਡਾਂ ਦੇ ਵਸਨੀਕ ਸਨ। -ਪੀਟੀਆਈ

LEAVE A REPLY

Please enter your comment!
Please enter your name here