ਨਿੱਜੀ ਪੱਤਰ ਪ੍ਰੇਰਕ

ਖੰਨਾ, 21 ਮਾਰਚ

ਇੱਥੋਂ ਦੇ ਏਐਸ ਕਾਲਜ ਫਾਰ ਵਿਮੈਨ ਵਿੱਚ ਅਰਥ-ਸਾਸ਼ਤਰ ਵਿਭਾਗ ਵੱਲੋਂ ਉਪਭੋਗਤਾ ਜਾਗਰੂਕਤਾ ਨਾਲ ਸਬੰਧਤ ਪੋਸਟਰ ਮੇਕਿੰਗ ਮੁਕਾਬਲਾ ਪ੍ਰਿੰਸੀਪਲ ਡਾ. ਪ੍ਰਭਜੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਵਿੱਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਡਾ. ਰਜਨੀ ਛਾਬੜਾ ਨੇ ਵਿਦਿਆਰਥੀਆਂ ਨੂੰ ਵਿਸ਼ੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਪੋਸਟਰਾਂ ਰਾਹੀਂ ਉਪਭੋਗਤਾਵਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਹੋਏ ਮੁਕਾਬਲੇ ਵਿਚ ਵਿਦਿਆਰਥਣ ਦੀਪਅਰਸ਼ ਨੇ ਪਹਿਲਾ, ਮੁਸਕਾਨਪ੍ਰੀਤ ਕੌਰ ਨੇ ਦੂਜਾ ਅਤੇ ਜੋਤੀ ਤੇ ਖੁਸ਼ੀ ਨੇ ਤੀਜਾ ਸਥਾਨ ਹਾਸਲ ਕੀਤਾ।

ਹਰਿੰਦਰ ਕੌਰ ਨੇ ਜੇਤੂਆਂ ਦਾ ਸਰਟੀਫਿਕੇਟਾਂ ਨਾਲ ਸਨਮਾਨ ਕਰਦਿਆਂ ਹੋਰ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ ਨਾਲ ਅਜਿਹੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਿੰਦਰ ਸਿੰਘ, ਐਡਵੋਕੇਟ ਬਰਿੰਦਰ ਡੈਵਿਟ ਨੇ ਵਿਭਾਗ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ।

LEAVE A REPLY

Please enter your comment!
Please enter your name here