ਬੰਗਲੂਰੂ, 5 ਮਈ

ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਨੇ ਅੱਜ ਚੋਣ ਕਮਿਸ਼ਨ ਕੋਲ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅਤੇ ਹੋਰ ਸੀਨੀਅਰ ਆਗੂਆਂ ਦੀ ਸ਼ਿਕਾਇਤ ਕਰਦਿਆਂ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਕਾਂਗਰਸ ਨੇ ਭਾਜਪਾ ਆਗੂਆਂ ਖ਼ਿਲਾਫ਼ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਲਗਾਏ ਹਨ। ਕਾਂਗਰਸ ਦਾ ਕਹਿਣਾ ਹੈ ਕਿ ਭਾਜਪਾ ਨੇ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਇਕ ਵੀਡੀਓ ਪਾਈ ਹੈ ਜਿਸ ਰਾਹੀਂ ਅਨੁਸੂਚਿਤ ਜਾਤੀ ਤੇ ਅਨੁਸੂਚਿਤ ਜਨਜਾਤੀ ਦੇ ਲੋਕਾਂ ਨੂੰ ਇਕ ਵਿਸ਼ੇਸ਼ ਉਮੀਦਵਾਰ ਨੂੰ ਵੋਟ ਨਾ ਪਾਉਣ ਲਈ ਡਰਾਇਆ-ਧਮਕਾਇਆ ਜਾ ਰਿਹਾ ਹੈ। ਕਰਨਾਟਕ ਦੇ ਮੁੱਖ ਚੋਣ ਅਧਿਕਾਰੀ ਨੂੰ ਦਿੱਤੀ ਸ਼ਿਕਾਇਤ ਵਿੱਚ ਕਾਂਗਰਸ ਨੇ ਕਰਨਾਟਕ ਭਾਜਪਾ ਦੇ ਅਧਿਕਾਰਤ ‘ਐਕਸ’ ਅਕਾਊਂਟ ਤੋਂ ਪਾਈ ਗਈ ਇਸ ਵੀਡੀਓ ਦਾ ਜ਼ਿਕਰ ਕੀਤਾ ਹੈ। -ਪੀਟੀਆਈ

LEAVE A REPLY

Please enter your comment!
Please enter your name here