ਨਿੱਜੀ ਪੱਤਰ ਪ੍ਰੇਰਕ

ਫ਼ਰੀਦਕੋਟ, 18 ਮਾਰਚ

ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਅੱਜ ਇੱਥੇ ਪਹਿਲੀ ਵਰਕਰ ਮਿਲਣੀ ਨੂੰ ਸੰਬੋਧਨ ਕੀਤਾ। ਕਰਮਜੀਤ ਅਨਮੋਲ ਨੇ ਕਿਹਾ ਕਿ ਉਹ ਲੋਕ ਸਭਾ ਵਿੱਚ ਜਾ ਕੇ ਫਰੀਦਕੋਟ ਹਲਕੇ ਦੀ ਨੁਮਾਇੰਦਗੀ ਕਰਨਾ ਚਾਹੁੰਦਾ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਦੋ ਸਾਲਾਂ ਵਿੱਚ ਹੀ ਫਰੀਦਕੋਟ ਲੋਕ ਸਭਾ ਹਲਕੇ ਵਿੱਚ 600 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਵਾਏ ਹੋਏ ਹਨ। ਕਰਮਜੀਤ ਅਨਮੋਲ ਨੇ ਕਿਹਾ ਕਿ ਉਹ ਫਰੀਦਕੋਟ ਲਈ ਬੇਗਾਨਾ ਨਹੀਂ ਅਤੇ ਉਸ ਦੇ ਨਾਨਕੇ ਲੋਕ ਸਭਾ ਹਲਕੇ ਦੇ ਪਿੰਡ ਜਲਾਲ ਵਿੱਚ ਹਨ ਅਤੇ ਜਲਾਲ ਪਿੰਡ ਤੋਂ ਹੀ ਉਸ ਨੇ ਆਪਣੀ ਪੜ੍ਹਾਈ ਮੁਕੰਮਲ ਕੀਤੀ। ਵਰਕਰਾਂ ਨਾਲ ਜਾਣ ਪਹਿਚਾਣ ਕਰਦਿਆਂ ਕਰਮਜੀਤ ਅਨਮੋਲ ਨੇ ਕਿਹਾ ਕਿ ਉਹ ਹੁਣ ਫਰੀਦਕੋਟ ਦੇ ਪੱਕੇ ਵਸਨੀਕ ਬਣਨ ਜਾ ਰਹੇ ਹਨ।

LEAVE A REPLY

Please enter your comment!
Please enter your name here