ਗੁਰਦੀਪ ਸਿੰਘ ਟੱਕਰ

ਮਾਛੀਵਾੜਾ, 13 ਫਰਵਰੀ

ਭਾਰਤ ਸਾਹਿਤ ਅਕਾਦਮੀ ਐਵਾਰਡ ਜੇਤੂ ਪ੍ਰਸਿੱਧ ਸਾਹਿਤਕਾਰ ਸੁਖਜੀਤ ਜਿਨ੍ਹਾਂ ਦਾ ਅੱਜ ਮਾਛੀਵਾੜਾ ਦੇ ਸਮਸ਼ਾਨ ਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ, ਜਿੱਥੇ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਉਨ੍ਹਾਂ ਦੀ ਪੁੱਤਰੀ ਜਪਜੀ ਨੇ ਆਪਣੇ ਪਿਤਾ ਦੀ ਚਿਖ਼ਾ ਨੂੰ ਅਗਨੀ ਦਿਖਾਈ। ਇਸ ਮੌਕੇ ਪੰਜਾਬ ਭਰ ਤੋਂ ਪੰਜਾਬੀ ਲੇਖਕਾਂ ਸਮੇਤ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਸੁਖਜੀਤ ਦੀ ਮ੍ਰਿਤਕ ਦੇਹ ’ਤੇ ਫੁੱਲ ਮਾਲਾਵਾਂ ਤੇ ਚਾਦਰਾਂ ਭੇਟ ਕਰ ਕੇ ਸ਼ਰਧਾਂਜਲੀ ਭੇਟ ਕੀਤੀ। ਅਮੋਲਕ ਸਿੰਘ ਪਲਸ ਮੰਚ ਵੱਲੋਂ ਸੁਖਜੀਤ ਤੇਰੀ ਕਹਾਣੀ ਸਦਾ ਲਈ ਚੱਲਦੀ ਰਹੇਗੀ ਦੇ ਨਾਅਰੇ ਲਗਾਏ ਗਏ। ਚਿਖ਼ਾ ਨੂੰ ਅਗਨੀ ਦਿਖਾਉਣ ਤੋਂ ਪਹਿਲਾਂ ਗੁਰਸੇਵਕ ਸਿੰਘ ਢਿੱਲੋਂ ਨੇ ਅਰਦਾਸ ਕੀਤੀ। ਇਸ ਮੌਕੇ ਸੁਖਜੀਤ ਦੇ ਭਰਾ ਬਲਵਿੰਦਰ ਸਿੰਘ, ਊਧਮ ਸਿੰਘ ਨਾਲ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਡਾ. ਲਖਵਿੰਦਰ ਸਿੰਘ ਜੌਹਲ, ਪੰਜਾਬੀ ਲੇਖਕ ਗੁਰਭਜਨ ਗਿੱਲ, ਗੀਤਕਾਰ ਸਮਸ਼ੇਰ ਸਿੰਘ ਸੰਧੂ, ਪ੍ਰਸਿੱਧ ਕਹਾਣੀਕਾਰ ਕ੍ਰਿਪਾਲ ਕਜਾਕ, ਸੁਰਿੰਦਰ ਰਾਮਪੁਰੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ।

LEAVE A REPLY

Please enter your comment!
Please enter your name here