ਨਿੱਜੀ ਪੱਤਰ ਪ੍ਰੇਰਕ

ਮਲੋਟ, 16 ਫਰਵਰੀ

ਇਥੇ ਦਰਜਨਾਂ ਕਾਂਗਰਸੀ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ‘ਤੇ ਹੋਏ ਅੱਤਿਆਚਾਰ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਹ ਰੋਸ ਮਾਰਚ ਨਗਰ ਕੌਂਸਲ ਦਫਤਰ ਤੋਂ ਹੁੰਦਾ ਹੋਇਆ ਮਨੋਜ ਅਸੀਜਾ ਦੀਆਂ ਬਰੂਹਾਂ ‘ਤੇ ਅੱਪੜਿਆ। ਇਸ ਮੌਕੇ ਸੰਬੋਧਨ ਕਰਦਿਆਂ ਸੁਭਦੀਪ ਸਿੰਘ ਨੇ ਕਿਹਾ ਕਿ ਕਿਸਾਨਾਂ ਨਾਲ ਧੱਕੇ ਦੇ ਨਾਲ-ਨਾਲ ਮੋਦੀ ਸਰਕਾਰ ਆਮ ਲੋਕਾਂ ਨਾਲ ਵੀ ਧੱਕੇ ‘ਤੇ ਉਤਾਰੂ ਹੈ ਅਤੇ ਲੋਕਾਂ ਤੋਂ ਸੰਘਰਸ਼ ਕਰਨ ਅਤੇ ਆਪਣੀ ਗੱਲ ਰੱਖਣ ਦਾ ਹੱਕ ਖੋਹਿਆ ਜਾ ਰਿਹਾ ਹੈ‌ ਉਹਨਾਂ ਕਿਹਾ ਉਹ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਇਸ ਉਪਰੰਤ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਨੇ ਕਾਂਗਰਸੀ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਤੋਂ ਮੰਗ ਪੱਤਰ ਹਾਸਲ ਕੀਤਾ। ਇਸ ਮੌਕੇ ਨੱਥੂ ਰਾਮ ਗਾਂਧੀ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂ ਹਾਜ਼ਰ ਸਨ।

LEAVE A REPLY

Please enter your comment!
Please enter your name here