ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 5 ਮਾਰਚ

ਪੰਜਾਬ ਵਿਧਾਨ ਸਭਾ ਵਿੱਚ ਅੱਜ ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਂਗਰਸੀ ਤੇ ਦਲਿਤ ਵਿਧਾਇਕ ਦਾ ਅਪਮਾਨ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਹਰਿਆਣਾ ਸਰਕਾਰ ਪੰਜਾਬ ਦੀ ਧਰਤੀ ’ਤੇ ਆ ਕੇ ਪੰਜਾਬ ਦੇ ਕਿਸਾਨਾਂ ’ਤੇ ਹਮਲੇ ਕਰ ਰਹੀ ਹੈ, ਪਰ ਪੰਜਾਬ ਸਰਕਾਰ ਬੈਠੀ ਦੇਖ ਰਹੀ ਹੈ।

ਇਸੇ ਦੌਰਾਨ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਸਿਰ ’ਤੇ ਕਰਜ਼ੇ ਦੀ ਭੰਡ ਰੱਖ ਕੇ ਵਿਧਾਨ ਸਭਾ ਪਹੁੰਚੇ। ਉਨ੍ਹਾਂ ਕਿਹਾ ਕਿ ‘ਆਪ’ ਨੇ ਚੋਣਾਂ ਸਮੇਂ ਸੂਬੇ ਸਿਰ ਚੜ੍ਹੇ ਕਰਜ਼ੇ ਨੂੰ ਘਟਾਉਣ ਦਾ ਵਾਅਦਾ ਕੀਤਾ ਸੀ, ਪਰ ਬਦਵਾਅ ਵਾਲੀ ਸਰਕਾਰ ਦੇ ਕਾਰਜਕਾਲ ਵਿੱਚ ਕਰਜ਼ਾ ਲਗਤਾਰਾ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਦੋ ਸਾਲਾਂ ਵਿੱਚ 70 ਹਜ਼ਾਰ ਕਰੋੜ ਦਾ ਕਰਜ਼ਾ ਹੋਰ ਚੜ੍ਹ ਗਿਆ ਹੈ।

LEAVE A REPLY

Please enter your comment!
Please enter your name here