ਨਵੀਂ ਦਿੱਲੀ, 1 ਅਪਰੈਲ

ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਨੇ ਅੱਜ ਆਂਧਰਾ ਪ੍ਰਦੇਸ਼ ਅਤੇ ਤਿਲੰਗਾਨਾ ਲਈ ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ’ਤੇ ਚਰਚਾ ਕੀਤੀ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਹੋਈ ਸੀਈਸੀ ਦੀ ਮੀਟਿੰਗ ਵਿੱਚ ਪਾਰਟੀ ਦੀ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਕਈ ਹੋਰ ਸੀਈਸੀ ਮੈਂਬਰ ਸ਼ਾਮਲ ਹੋਏ। ਤਿਲੰਗਾਨਾ ਨਾਲ ਸਬੰਧਤ ਮੀਟਿੰਗ ਵਿੱਚ ਸੂਬੇ ਦੇ ਮੁੱਖ ਮੰਤਰੀ ਰੇਵੰਤ ਰੈਡੀ ਅਤੇ ਆਂਧਰਾ ਪ੍ਰਦੇਸ਼ ਨਾਲ ਸਬੰਧਤ ਮੀਟਿੰਗ ਵਿੱਚ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਵਾਈਐੱਸ ਸ਼ਰਮੀਲਾ ਮੌਜੂਦ ਸਨ। ਪਾਰਟੀ ਹੁਣ ਤੱਕ 212 ਉਮੀਦਵਾਰ ਐਲਾਨ ਚੁੱਕੀ ਹੈ।

LEAVE A REPLY

Please enter your comment!
Please enter your name here