ਨਵੀਂ ਦਿੱਲੀ, 20 ਮਾਰਚ

ਸਾਬਕਾ ਸੰਸਦ ਮੈਂਬਰ ਰਾਜੇਸ਼ ਰੰਜਨ ਉਰਫ਼ ਪੱਪੂ ਯਾਦਵ ਨੇ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਕੇ ਆਪਣੀ ਜਨ ਅਧਿਕਾਰ ਪਾਰਟੀ (ਜਾਪ) ਵਿੱਚ ਰਲੇਵਾਂ ਕਰ ਲਿਆ। ਯਾਦਵ ਅਤੇ ਉਨ੍ਹਾਂ ਦੇ ਪੁੱਤਰ ਸਾਰਥਕ ਨੇ ਕਾਂਗਰਸ ਹੈੱਡਕੁਆਰਟਰ ਵਿਖੇ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦੀ ਮੈਂਬਰਸ਼ਿਪ ਲਈ। ਪੱਪੂ ਯਾਦਵ ਦੀ ਪਤਨੀ ਰਣਜੀਤ ਰੰਜਨ ਵੀ ਕਾਂਗਰਸ ਨੇਤਾ ਹੈ ਅਤੇ ਰਾਜ ਸਭਾ ਮੈਂਬਰ ਹੈ। ਮੰਨਿਆ ਜਾ ਰਿਹਾ ਹੈ ਕਿ ਪੱਪੂ ਯਾਦਵ ਕਾਂਗਰਸ ਦੀ ਟਿਕਟ ‘ਤੇ ਲੋਕ ਸਭਾ ਚੋਣ ਲੜ ਸਕਦੇ ਹਨ।

LEAVE A REPLY

Please enter your comment!
Please enter your name here