ਪੱਤਰ ਪ੍ਰੇਰਕ

ਪਾਇਲ, 29 ਅਪਰੈਲ

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਵਧੇਰੇ ਬਲ ਮਿਲਿਆ ਜਦੋਂ ਨਜ਼ਦੀਕੀ ਪਿੰਡ ਮਲਕਪੁਰ ਤੋਂ ਕਾਂਗਰਸ ਦੇ ਟਕਸਾਲੀ ਯੂਥ ਆਗੂ ਵਰਿੰਦਰ ਸਿੰਘ ਮਲਕਪੁਰ ਨੂੰ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਚੇਅਰਮੈਨ ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ, ਪਿੰਡ ਅਤੇ ਇਲਾਕੇ ਦੇ ਪਤਵੰਤੇ ਵਿਅਕਤੀਆਂ ਦੀ ਹਾਜ਼ਰੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਗਿਆ। ਮਹੇਸ਼ਇੰਦਰ ਸਿੰਘ ਗਰੇਵਾਲ ਨੇ ਵਰਿੰਦਰ ਸਿੰਘ ਮਲਕਪੁਰ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਬਣਦਾ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਵਰਿੰਦਰ ਸਿੰਘ ਮਲਕਪੁਰ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਸਰਬਜੀਤ ਸਿੰਘ ਲੱਕੀ ਰੌਣੀ , ਪ੍ਰਧਾਨ ਪੁਸ਼ਵਿੰਦਰ ਸਿੰਘ, ਸੁਖਵਿੰਦਰ ਸਿੰਘ ਨੰਬਰਦਾਰ ਹਾਜ਼ਰ ਸਨ।

LEAVE A REPLY

Please enter your comment!
Please enter your name here