ਕਾਰਗਿਲ, 19 ਫਰਵਰੀ

ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਕਾਰਗਿਲ ਜ਼ਿਲ੍ਹੇ ’ਚ ਸੋਮਵਾਰ ਰਾਤ 5.2 ਤੀਬਰਤਾ ਦਾ ਭੂਚਾਲ ਆਇਆ ਪਰ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਅਨੁਸਾਰ ਭੂਚਾਲ ਰਾਤ 9.21 ਵਜੇ ਆਇਆ ਅਤੇ ਇਸ ਦਾ ਕੇਂਦਰ ਕਾਰਗਿਲ ਤੋਂ 148 ਕਿਲੋਮੀਟਰ ਉੱਤਰ-ਪੱਛਮ ਵਿੱਚ ਸੀ। ਭੂਚਾਲ ਦੀ ਡੂੰਘਾਈ ਸਤ੍ਵਾ ਤੋਂ 10 ਕਿਲੋਮੀਟਰ ਹੇਠਾਂ ਸੀ। ਕਿਸੇ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ‘ਚ ਐਤਵਾਰ ਰਾਤ ਤੋਂ ਹੀ ਰੁਕ-ਰੁਕ ਕੇ ਬਰਫਬਾਰੀ ਹੋ ਰਹੀ ਹੈ।

 

LEAVE A REPLY

Please enter your comment!
Please enter your name here