ਪੱਤਰ ਪ੍ਰੇਰਕ

ਪਟਿਆਲਾ, 28 ਅਪਰੈਲ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨ ਰੁਲ ਰਿਹਾ ਹੈ, ਉਸ ਦੀ ਫ਼ਸਲ ਨਹੀਂ ਚੁੱਕੀ ਜਾ ਰਹੀ, ਪੰਜਾਬ ਸਰਕਾਰ ਕੇਂਦਰ ਦੇ ਏਜੰਡੇ ’ਤੇ ਮੰਡੀਕਰਨ ਖ਼ਤਮ ਕਰਨਾ ਚਾਹੁੰਦੀ ਹੈ ਜਿਸ ਕਰਕੇ ਜੇਕਰ ਇਸ ਸਰਕਾਰ ਨੂੰ ਕਿਸਾਨ ਵਿਰੋਧੀ ਕਹਿਣਾ ਕੋਈ ਗ਼ਲਤ ਨਹੀਂ ਹੋਵੇਗਾ, ਕਿਉਂਕਿ 22 ਫ਼ਸਲਾਂ ਦੇ ਐਮਐਸਪੀ ਦੇਣ ਦਾ ਵਾਅਦਾ ਕਰਕੇ ਮੁੱਕਰਨ ਵਾਲੇ ਸਿਰਫ਼ ਸਾਡੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੀ ਹਨ। ਸ੍ਰੀ ਆਸ਼ੂ ਅੱਜ ਇੱਥੇ ਪਟਿਆਲਾ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਦਾ ਚੋਣ ਪ੍ਰਚਾਰ ਕਰਨ ਲਈ ਪੁੱਜੇ ਸਨ, ਉਨ੍ਹਾਂ ਇੱਥੇ ਪਟਿਆਲਾ ਯੂਥ ਕਾਂਗਰਸ ਦੇ ਪ੍ਰਧਾਨ ਸੰਜੀਵ ਸ਼ਰਮਾ ਦੇ ਘਰ ਵਿਖੇ ਪੱਤਰਕਾਰਾਂ ਨਾਲ ਗੱਲ ਵੀ ਕੀਤੀ।

ਭਾਰਤ ਭੂਸ਼ਣ ਆਸ਼ੂ ਸੰਜੀਵ ਸ਼ਰਮਾ ਕਾਲੂ ਧੜੇ ਨੂੰ ਡਾ. ਗਾਂਧੀ ਦੇ ਪੱਖ ਵਿਚ ਪ੍ਰਚਾਰ ਕਰਨ ਲਈ ਮਨਾਉਣ ਪੁੱਜੇ ਸਨ। ਡਾ. ਗਾਂਧੀ ਦੀ ਹਾਜ਼ਰੀ ਵਿਚ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬੀਆਂ ਦੇ ਸੁਪਨੇ ਖੋਹ ਲਏ ਹਨ, ਅੱਜ ਪੰਜਾਬ ਬੇਸਹਾਰਾ ਮਹਿਸੂਸ ਕਰ ਰਿਹਾ ਹੈ।

LEAVE A REPLY

Please enter your comment!
Please enter your name here