ਰਾਜਿੰਦਰ ਸਿੰਘ ਮਰਾਹੜ

ਭਗਤਾ ਭਾਈ, 28 ਅਪਰੈਲ

ਕਿਸਾਨ ਸੈੱਲ ਕਾਂਗਰਸ ਪੰਜਾਬ ਵੱਲੋਂ ਸੂਬੇ ਭਰ ਦੇ ਵੱਖ-ਵੱਖ ਅਹੁਦੇਦਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂਆਂ ਅੰਗਰੇਜ਼ ਸਿੰਘ ਸਿਰੀਏਵਾਲਾ ਅਤੇ ਸਰਪੰਚ ਹਰਜੀਵਨ ਸਿੰਘ ਬਰਾੜ ਦਿਆਲੁਪਰਾ ਭਾਈ ਨੂੰ ਕਿਸਾਨ ਸੈੱਲ ਪੰਜਾਬ ਦਾ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਿਰੀਏਵਾਲਾ ਬਲਾਕ ਭਗਤਾ ਭਾਈ ਦੇ ਪ੍ਰਧਾਨ ਅਤੇ ਬਰਾੜ ਕਾਂਗਰਸ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਮੀਤ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਇਸੇ ਦੌਰਾਨ ਦੋਨੋਂ ਕਾਂਗਰਸੀ ਆਗੂਆਂ ਨੇ ਆਪਣੀ ਨਿਯੁਕਤੀ ਲਈ ਸੈੱਲ ਦੇ ਆਲ ਇੰਡੀਆ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੂਬਾ ਬੁਲਾਰੇ ਜਸ਼ਨਦੀਪ ਸਿੰਘ ਜਸ਼ਨ ਚਹਿਲ ਅਤੇ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਕਿਸਾਨੀ ਮਸਲੇ ਹੱਲ ਕਰਵਾਉਣਗੇੇ।

LEAVE A REPLY

Please enter your comment!
Please enter your name here