ਨਵੀਂ ਦਿੱਲੀ, 28 ਅਪਰੈਲ

ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਸੰਦੇਸ਼ਖਲੀ ਵਿੱਚ ਸੀਬੀਆਈ ਵੱਲੋਂ ਹਥਿਆਰ ਤੇ ਗੋਲਾ-ਬਾਰੂਦ ਜ਼ਬਤ ਕੀਤੇ ਜਾਣ ਨੂੰ ਲੈ ਕੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਨਿਸ਼ਾਨਾ ਸੇਧਿਆ ਅਤੇ ਉਨ੍ਹਾਂ ਨੂੰ ਸਵਾਲ ਕੀਤਾ ਕਿ ਕੀ ਉਹ ਲੋਕਾਂ ਨੂੰ ਡਰਾ ਕੇ ਲੋਕ ਸਭਾ ਚੋਣ ਜਿੱਤਣਾ ਚਾਹੁੰਦੀ ਹੈ। ਨੱਢਾ ਨੇ ਇਕ ਬਿਆਨ ਜਾਰੀ ਕਰ ਕੇ ਭਰੋਸਾ ਪ੍ਰਗਟਾਇਆ ਕਿ ਭਾਜਪਾ ਸੂਬੇ ਦੀਆਂ 42 ਲੋਕ ਸਭਾ ਸੀਟਾਂ ’ਚੋਂ 35 ਤੋਂ ਵੱਧ ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਨੇ ਸੰਦੇਸ਼ਖਲੀ ਦੀਆਂ ਉਨ੍ਹਾਂ ਮਹਿਲਾਵਾਂ ਪ੍ਰਤੀ ਪਾਰਟੀ ਦੀ ਇਕਜੁੱਟਤਾ ਜ਼ਾਹਿਰ ਕੀਤੀ ਜਿਨ੍ਹਾਂ ਦਾ ਤ੍ਰਿਣਮੂਲ ਕਾਂਗਰਸ ਦੇ ਆਗੂ ਰਹੇ ਸ਼ਾਹਜ਼ਹਾਂ ਸ਼ੇਖ ਅਤੇ ਉਸ ਦੇ ਸਹਿਯੋਗੀਆਂ ਨੇ ਕਥਿਤ ਜਿਨਸੀ ਸ਼ੋਸ਼ਣ ਕੀਤਾ ਸੀ। -ਪੀਟੀਆਈ

LEAVE A REPLY

Please enter your comment!
Please enter your name here