ਨਵੀਂ ਦਿੱਲੀ, 21 ਮਾਰਚ

ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਨੇ ਅੱਜ ਕਿਹਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਹੋਣ ਲਈ ਤਿਆਰ ਹਨ ਤੇ ਏਜੰਸੀ ਨਾਲ ਸਹਿਯੋਗ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਜਾਵੇ। ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਦਾ ਰੁਖ ਕੀਤਾ ਹੈ ਅਤੇ ਦੋਸ਼ ਲਾਇਆ ਹੈ ਕਿ ਈਡੀ ਉਸ ਨੂੰ ਗ੍ਰਿਫਤਾਰ ਕਰਨਾ ਚਾਹੁੰਦਾ ਹੈ। ਜੇ ਈਡੀ ਦੇ ਇਰਾਦੇ ਸਾਫ਼ ਹਨ ਤਾਂ ਏਜੰਸੀ ਅਦਾਲਤ ਨੂੰ ਦੱਸੇ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਨਹੀਂ ਕਰੇਗੀ। ਦਿੱਲੀ ਦੇ ਮੰਤਰੀ ਨੇ ਦੋਸ਼ ਲਾਇਆ ਕਿ ਜਾਂਚ ਏਜੰਸੀ ਦਾ ਉਦੇਸ਼ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਅਤੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਤੋਂ ਰੋਕਣਾ ਹੈ।

LEAVE A REPLY

Please enter your comment!
Please enter your name here