ਨਵੀਂ ਦਿੱਲੀ, 8 ਮਈ
ਸੁਪਰੀਮ ਕੋਰਟ ਕਥਿਤ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਾਇਰ ਅੰਤਰਿਮ ਜ਼ਮਾਨਤ ਅਰਜ਼ੀ ਉੱਤੇ 10 ਮਈ ਨੂੰ ਫੈਸਲਾ ਸੁਣਾਏਗਾ। ਅਦਾਲਤ ਨੇ ਕਿਹਾ, ‘‘ਅੰਤਰਿਮ ਜ਼ਮਾਨਤ ਬਾਰੇ ਫੈਸਲਾ ਸ਼ੁੱਕਰਵਾਰ ਨੂੰ ਸੁਣਾਇਆ ਜਾਵੇਗਾ। ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੇ ਮੁੱਖ ਮੁੱਦੇ ਉੱਤੇ ਵੀ ਉਸੇ ਦਿਨ ਸੁਣਵਾਈ ਕੀਤੀ ਜਾਵੇਗੀ।’’