ਚੰਡੀਗੜ੍ਹ/ਨਵੀਂ ਦਿੱਲੀ, 7 ਅਪਰੈਲ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਸਮੂਹਿਕ ਭੁੱਖ ਹੜਤਾਲ ਵਿੱਚ ਸ਼ਾਮਲ ਹੋਏ।

ਪਾਰਟੀ ਦੇ ਮੁੱਖ ਆਗੂ ਇਕ ਦਿਨ ਲਈ ਕਈ ਸੂਬਿਆਂ ਵਿੱਚ ਭੁੱਖ ਹੜਤਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਪਾਰਟੀ ਦੇ ਪ੍ਰਮੁੱਖ ਆਗੂ ਦਿੱਲੀ ਵਿੱਚ ਜੰਤਰ-ਮੰਤਰ ਵਿਖੇ ਇਕੱਤਰ ਹੋਏ। ਪਾਰਟੀ ਆਗੂਆਂ ਨੇ ਕਿਹਾ ਕਿ ਹੋਰ ਸੂਬਿਆਂ ਦੇ ਨਾਲ-ਨਾਲ ਵਿਦੇਸ਼ ਵਿੱਚ ਵੀ ਭਾਰਤੀ ਨਾਗਰਿਕ ਇਸ ਤਰ੍ਹਾਂ ਦਾ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਜਿਨ੍ਹਾਂ ਵਿੱਚੋਂ ਬੋਸਟਨ ’ਚ ਹਾਰਵਰਡ ਸਕੁਐਰ, ਲਾਸ ਏਂਜਲਸ ਵਿੱਚ ਹੌਲੀਵੁੱਡ ਸਾਈਨ, ਵਾਸ਼ਿੰਗਟਨ ਵਿੱਚ ਭਾਰਤੀ ਦੂਤਾਵਾਸ ਦੇ ਬਾਹਰ, ਨਿਊਯਾਰਕ ਟਾਈਮਜ਼ ਸਕੁਐਰ ਅਤੇ ਟੋਰੰਟੋ, ਲੰਡਨ ਤੇ ਮੈਲਬਰਨ ਸਣੇ ਕਈ ਸਥਾਨ ਸ਼ਾਮਲ ਹਨ। ਦਿੱਲੀ ਵਿੱਚ ਦਿੱਲੀ ਵਿਧਾਨ ਸਭਾ ਦੇ ਪ੍ਰਧਾਨ ਰਾਮ ਨਿਵਾਸ ਗੋਇਲ, ਮੀਤ ਪ੍ਰਧਾਨ ਰਾਖੀ ਬਿਡਲਾਨ, ਮੰਤਰੀ ਆਤਿਸ਼ੀ, ਗੋਪਾਲ ਰਾਏ ਅਤੇ ਇਮਰਾਨ ਹੁਸੈਨ ਸਣੇ ‘ਆਪ’ ਦੇ ਕਈ ਸੀਨੀਅਰ ਆਗੂ ਸਵੇਰੇ 11 ਵਜੇ ਕੌਮੀ ਰਾਜਧਾਨੀ ਦੇ ਜੰਤਰ-ਮੰਤਰ ’ਤੇ ਸਮੂਹਿਕ ਭੁੱਖ ਹੜਤਾਲ ’ਤੇ ਬੈਠੇ। ‘ਆਪ’ ਦੀ ਦਿੱਲੀ ਇਕਾਈ ਦੇ ਕਨਵੀਨਰ ਗੋਪਾਲ ਰਾਏ ਨੇ ਲੋਕਾਂ ਨੂੰ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਭੁੱਖ ਹੜਤਾਲ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। -ਪੀਟੀਆਈ

LEAVE A REPLY

Please enter your comment!
Please enter your name here