ਓਟਵਾ, 8 ਮਈ

ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਤਿੰਨ ਭਾਰਤੀ ਨਾਗਰਿਕ ਇਸ ਕੇਸ ਵਿੱਚ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰਨ ਲਈ ਪਹਿਲੀ ਵਾਰ ਵੀਡੀਓ ਕਾਨਫਰੰਸ ਰਾਹੀਂ ਕੈਨੇਡਾ ਦੀ ਅਦਾਲਤ ਵਿੱਚ ਪੇਸ਼ ਹੋਏ। ਇਸ ਕਤਲ ਨੇ ਕੈਨੇਡਾ-ਭਾਰਤ ਸਬੰਧਾਂ ਵਿੱਚ ਤਣਾਅ ਪੈਦਾ ਕਰ ਦਿੱਤਾ ਹੈ। ਐਡਮਿੰਟਨ ‘ਚ ਰਹਿਣ ਵਾਲੇ ਭਾਰਤੀ ਨਾਗਰਿਕ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ (28) ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਨ੍ਹਾਂ ‘ਤੇ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ। ਮੀਡੀਆ ਮੁਤਾਬਕ ਤਿੰਨਾਂ ਨੂੰ ਸਰੀ ਦੀ ਖਚਾਖਚ ਭਰੀ ਸੂਬਾਈ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਵੱਖਰੇ ਤੌਰ ‘ਤੇ ਪੇਸ਼ ਕੀਤਾ ਗਿਆ। ਉਹ ਆਪਣੇ ਵਕੀਲਾਂ ਨਾਲ ਸਲਾਹ ਕਰਨ ਲਈ ਸਮਾਂ ਦੇਣ ਲਈ ਕੇਸ ਦੀ ਸੁਣਵਾਈ 21 ਮਈ ਤੱਕ ਮੁਲਤਵੀ ਕਰਨ ਲਈ ਸਹਿਮਤ ਹੋਏ। ਮੰਨਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਵਿਅਕਤੀ ਉਸ ਕਥਿਤ ਗਰੁੱਪ ਦੇ ਮੈਂਬਰ ਹਨ, ਜਿਸ ਨੂੰ ਨਿੱਝਰ ਦੀ ਹੱਤਿਆ ਦਾ ਕੰਮ ਸੌਂਪਿਆ ਗਿਆ ਸੀ।

LEAVE A REPLY

Please enter your comment!
Please enter your name here