ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 14 ਮਾਰਚ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਅੱਜ ਸਿੱਖਿਆ ਵਿਭਾਗ, ਮਾਲ ਵਿਭਾਗ ਤੇ ਸਹਿਕਾਰਤਾ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਸਰਵ ਸਿੱਖਿਆ ਅਭਿਆਨ ਤੇ ਮਿਡ ਡੇਅ ਮੀਲ ਆਫਿਸ ਇੰਪਲਾਈਜ਼ ਯੂਨੀਅਨ, ਪੰਜਾਬ ਨੰਬਰਦਾਰ ਯੂਨੀਅਨ, ਲੈਂਡ ਮਾਰਗੇਜ਼ ਬੈਂਕ ਇੰਪਲਾਈਜ਼ ਯੂਨੀਅਨ, ਮਿਡ ਡੇਅ ਮੀਲ ਅਤੇ ਸਫਾਈ ਵਰਕਰਜ਼ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ, ਬੇਰੁਜ਼ਗਾਰ ਸਾਂਝਾ ਮੋਰਚਾ, ਅਨਏਡਿਡ ਸਟਾਫ਼ ਫਰੰਟ ਅਤੇ ਪੰਜਾਬ ਤਨਖਾਹ ਸਕੇਲ ਬਹਾਲੀ ਸਾਂਝਾ ਫਰੰਟ ਦੇ ਮੈਂਬਰਾਂ ਨੇ ਸਬ ਕਮੇਟੀ ਅੱਗੇ ਆਪਣੀਆਂ ਮੰਗਾਂ ਰੱਖੀਆਂ। ਇਨ੍ਹਾਂ ਯੂਨੀਅਨਾਂ ਦੇ ਆਗੂਆਂ ਵੱਲੋਂ ਦਿੱਤੇ ਮੰਗ ਪੱਤਰਾਂ ਵਿੱਚ ਦਰਜ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ। ਕੈਬਨਿਟ ਸਬ ਕਮੇਟੀ ਨੇ ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਲਈ ਜਲਦ ਤੋਂ ਜਲਦ ਹੱਲ ਲੱਭਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਸਕੂਲ ਸਿੱਖਿਆ ਦੇ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ, ਸਕੱਤਰ ਮਾਲ ਵਿਭਾਗ ਸ਼੍ਰੀਮਤੀ ਅਲਕਨੰਦਾ ਦਿਆਲ, ਵਿੱਤ ਸਕੱਤਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੈ ਬੁਬਲਾਨੀ ਅਤੇ ਵਧੀਕ ਰਜਿਸਟਰਾਰ ਸਹਿਕਾਰਤਾ (ਐਡਮਿਨ) ਗੁਲਪ੍ਰੀਤ ਸਿੰਘ ਔਲਖ ਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ।

 

LEAVE A REPLY

Please enter your comment!
Please enter your name here