ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 26 ਅਪਰੈਲ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਇਸ ਸਬੰਧੀ ਐਲਾਨ ਅੱਜ ਅੰਮ੍ਰਿਤਪਾਲ ਸਿੰਘ ਦੀ ਮਾਂ ਬਲਵਿੰਦਰ ਕੌਰ ਵੱਲੋਂ ਕੀਤਾ ਗਿਆ। ਹੈਰੀਟੇਜ ਸਟਰੀਟ ਵਿੱਚ ਗੁਰਦੁਆਰਾ ਸਾਰਾਗੜੀ ਨੇੜੇ ਚੱਲ ਰਹੇ ਧਰਨੇ ਵਾਲੀ ਥਾਂ ਤੋਂ ਮਾਤਾ ਬਲਵਿੰਦਰ ਕੌਰ ਨੇ ਇਹ ਐਲਾਨ ਕੀਤਾ।

LEAVE A REPLY

Please enter your comment!
Please enter your name here