ਚੇਤਨਪੁਰਾ: ਪਿੰਡ ਖਤਰਾਏ ਕਲਾਂ ਵਿੱਚ ਬ੍ਰਹਮ ਗਿਆਨੀ ਬਾਬਾ ਬਹਾਦਰ ਸਿੰਘ ਜੀ, ਬਾਬਾ ਈਸ਼ਰ ਸਿੰਘ ਤੇ ਬਾਬਾ ਵਰਿਆਮ ਸਿੰਘ ਦੀ ਯਾਦ ਵਿੱਚ ਸਮਾਜ ਸੇਵਕ ਤੇ ਕਬੱਡੀ ਪ੍ਰਮੋਟਰ ਨਿਸ਼ਾਨ ਸਿੰਘ ਸ਼ਾਹ ਦੀ ਅਗਵਾਈ ਹੇਠ ਕੱਬਡੀ ਕੱਪ ਕਰਵਾਇਆ ਗਿਆ। ਕਬੱਡੀ ਕੱਪ ਵਿੱਚ ਬਾਬਾ ਨਾਮਦੇਵ ਕਬੱਡੀ ਕਲੱਬ ਘੁਮਾਣ ਨੇ ਬਾਬਾ ਬੁੱਢਾ ਸਾਹਿਬ ਕਬੱਡੀ ਕਲੱਬ ਰਮਦਾਸ ਦੀ ਟੀਮ ਨੂੰ ਹਰਾ ਕੇ ਟਰਾਫੀ ਤੇ ਕਬਜ਼ਾ ਕੀਤਾ। ਜੇਤੂ ਤੇ ਉਪ ਜੇਤੂ ਟੀਮ ਨੂੰ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਜੋਧ ਸਿੰਘ ਸਮਰਾ, ਸਰਪੰਚ ਗੁਰਬਚਨ ਸਿੰਘ, ਸਰਪੰਚ ਗੁਰਨਾਮ ਸਿੰਘ ਸੱਲੋਦੀਨ ਤੇ ਸਾਬਕਾ ਸਰਪੰਚ ਦਲਜੀਤ ਸਿੰਘ ਆਦਿ ਨੇ ਨਕਦ ਰਾਸ਼ੀ ਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ। -ਪੱਤਰ ਪ੍ਰੇਰਕ

LEAVE A REPLY

Please enter your comment!
Please enter your name here