ਨਵੀਂ ਦਿੱਲੀ, 29 ਫਰਵਰੀ

ਖੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਕਿਹਾ ਕਿ ਸਰਕਾਰ ਦੇਸ਼ ਭਰ ਦੇ ਰਜਿਸਟਰਡ ਖਿਡਾਰੀਆਂ ਨੂੰ ਡਿਜੀਟਲ ਸਰਟੀਫਿਕੇਟ ਦੇਵੇਗੀ। ਇਹ ਪਹਿਲਕਦਮੀ ਖਿਡਾਰੀਆਂ ਦੇ ਪ੍ਰਦਰਸ਼ਨ ਅਤੇ ਭਾਗੀਦਾਰੀ ਦੇ ਸਬੰਧ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਏਗੀ। ਡਿਜੀਟਲ ਸਰਟੀਫਿਕੇਟ ਮੁਕਾਬਲਿਆਂ ਵਿੱਚ ਖਿਡਾਰੀਆਂ ਦੀ ਭਾਗੀਦਾਰੀ ਦੀ ਪ੍ਰਸ਼ੰਸਾ ਕਰੇਗਾ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਦਾ ਸਬੂਤ ਵੀ ਹੋਵੇਗਾ। ਠਾਕੁਰ ਨੇ ਟਵਿੱਟਰ ‘ਤੇ ਲਿਖਿਆ, ‘ਖਿਡਾਰੀ ਸਾਡੇ ਖੇਡ ਢਾਂਚੇ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਸ ਨੂੰ ਧਿਆਨ ‘ਚ ਰੱਖਦੇ ਹੋਏ ਖੇਡ ਮੰਤਰਾਲੇ ਨੇ ਉਨ੍ਹਾਂ ਨੂੰ ਡਿਜੀਟਲ ਸਰਟੀਫਿਕੇਟ ਦੇਣ ਦਾ ਅਹਿਮ ਫੈਸਲਾ ਲਿਆ ਹੈ।’

LEAVE A REPLY

Please enter your comment!
Please enter your name here