ਚੰਡੀਗੜ੍ਹ: ਗੁਰਦੁਆਰਾ ਨਾਨਕਸਰ ਸਾਹਿਬ ਸੈਕਟਰ-28 ਚੰਡੀਗੜ੍ਹ ਵਿੱਚ ਬਾਬਾ ਸਾਧੂ ਸਿੰਘ ਦੀ ਯਾਦ ਨੂੰ ਸਮਰਪਿਤ 48ਵੇਂ ਸਾਲਾਨਾ ਗੁਰਮਤਿ ਸਮਾਗਮ ਅੱਜ ਸ਼ੁਰੂ ਹੋ ਗਏ। ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਅਰਦਾਸ ਕਰ ਕੇ ਸਮਾਗਮਾਂ ਦੀ ਸ਼ੁਰੂਆਤ ਕਰਵਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਨੇ ਦੱਸਿਆ ਕਿ ਅੱਜ ਸਵੇਰ ਤੋਂ ਸ੍ਰੀ ਸੰਪਟ ਪਾਠ ਅਰੰਭ ਕਰਵਾ ਦਿੱਤੇ ਗਏ ਹਨ ਜਿਨ੍ਹਾਂ ਦੇ ਭੋਗ 10 ਮਾਰਚ ਨੂੰ ਪਾਏ ਜਾਣਗੇ। ਇਨ੍ਹਾਂ ਦਿਨਾਂ ਵਿੱਚ ਰੋਜ਼ਾਨਾ ਕਥਾ ਕੀਰਤਨ ਕੀਤੇ ਜਾਣਗੇ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਜਾਣਗੇ। ਅਖੀਰਲੇ ਦਿਨ ਪਾਠਾਂ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿੱਚ ਦੀਵਾਨ ਸਜਾਏ ਜਾਣਗੇ। -ਪੱਤਰ ਪ੍ਰੇਰਕ

LEAVE A REPLY

Please enter your comment!
Please enter your name here