ਨਵੀਂ ਦਿੱਲੀ: ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਸਥਿਤ ਗੁਰਦੁਆਰਾ ਸਿੰਘ ਸਭਾ ਵਿੱਚ ਸਰਵ ਸੇਵਾ ਸੰਸਥਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 50 ਤੋਂ ਵੱਧ ਲੋਕਾਂ ਨੇ ਖੂਨਦਾਨ ਕੀਤਾ। ਕੈਂਪ ਦਾ ਉਦਘਾਟਨ ਗੁਰਦੁਆਰੇ ਦੇ ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ, ਸੰਸਥਾ ਦੀ ਪ੍ਰਧਾਨ ਸੀਮਾ ਸੂਰੀ, ਜਸਪ੍ਰੀਤ ਸਿੰਘ ਵਿੱਕੀਮਾਨ ਨੇ ਕੀਤਾ। ਹਰਮਨਜੀਤ ਸਿੰਘ ਨੇ ਕਿਹਾ ਕਿ ਹਰ ਵਿਅਕਤੀ ਨੂੰ ਖੂਨਦਾਨ ਕਰਨਾ ਚਾਹੀਦਾ ਹੈ, ਇਸ ਨਾਲ ਕਈ ਲੋਕਾਂ ਦੀਆਂ ਜਾਨਾਂ ਬਚ ਸਕਦੀਆਂ ਹਨ| ਉਨ੍ਹਾਂ ਸਰਵ ਸੇਵਾ ਸੰਸਥਾ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਕੈਂਪ ਲਗਾਇਆ। -ਪੱਤਰ ਪ੍ਰੇਰਕ

LEAVE A REPLY

Please enter your comment!
Please enter your name here