ਨਿੱਜੀ ਪੱਤਰ ਪ੍ਰੇਰਕ

ਨਵੀਂ ਦਿੱਲੀ, 24 ਮਾਰਚ

ਦਿੱਲੀ ਯੂਨੀਵਰਸਿਟੀ ਦੇ ਗਣਿਤ ਵਿਭਾਗ ਵੱਲੋਂ ਲੇਟੈਕ ਸਾਫਟਵੇਅਰ ਰਾਹੀਂ ਭਾਰਤੀ ਭਾਸ਼ਾਵਾਂ ਦੀ ਟਾਈਪਿੰਗ ’ਤੇ ਤਿੰਨ ਰੋਜ਼ਾ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਵਿਚ ਲੇਟੈਕ ਟਾਈਪਿੰਗ ਐਪਲੀਕੇਸ਼ਨਾਂ ਦੇ ਨਾਲ ਲੇਟੈਕ ਸਾਫ਼ਟਵੇਅਰ ਦੀ ਵਰਤੋਂ ਕਰਦੇ ਹੋਏ ਹਿੰਦੀ, ਸੰਸਕ੍ਰਿਤ, ਪੰਜਾਬੀ (ਗੁਰਮੁਖੀ) ਅਤੇ ਮਲਿਆਲਮ ਭਾਸ਼ਾ ਵਿੱਚ ਟਾਈਪ ਕਰਨ ਦੀ ਸਿਖਲਾਈ ਦਿੱਤੀ ਗਈ। ਇਸ ਪ੍ਰੋਗਰਾਮ ਵਿੱਚ ਦਿੱਲੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਅਤੇ ਕਾਲਜਾਂ ਦੇ ਅੰਡਰ-ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਦੇ ਵਿਦਿਆਰਥੀਆਂ, ਖੋਜਾਰਥੀਆਂ, ਫੈਕਲਟੀ ਮੈਂਬਰਾਂ ਅਤੇ ਅਕਾਦਮਿਕ ਵਿਦਵਾਨ ਨੇ ਸ਼ਿਰਕਤ ਕੀਤੀ। ਇਸ ਵਰਕਸ਼ਾਪ ਦੇ ਸਾਰੇ ਹੀ ਸੈਸ਼ਨ ਇੰਨੇ ਮੁੱਲਵਾਨ ਸਨ ਕਿ ਦਿੱਲੀ ਯੂਨੀਵਰਸਿਟੀ ਦੀ ਅਧਿਆਪਨ ਤੋਂ ਛੁੱਟੀ ਦੇ ਬਾਵਜੂਦ ਵੀ ਅਧਿਆਪਕਾਂ ਦੀ ਸ਼ਮੂਲੀਅਤ ਵਿਚ ਕੋਈ ਕਮੀ ਨਜ਼ਰ ਨਹੀਂ ਆਈ।

LEAVE A REPLY

Please enter your comment!
Please enter your name here