ਫਰਿੰਦਰ ਪਾਲ ਗੁਲਿਆਣੀ

ਨਰਾਇਣਗੜ੍ਹ, 30 ਅਪਰੈਲ

ਨਰਾਇਣਗੜ੍ਹ ਦੇ ਗੁਰਦੁਆਰਾ ਰਾਤਗੜ੍ਹ ਵਿੱਚ ਕਰਵਾਏ ਸਮਾਗਮ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਅਤੇ ਬੰਤੋ ਕਟਾਰੀਆ ਨੇ ਸ਼ਿਰਕਤ ਕੀਤੀ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਹ ਸਮਾਗਮ ਗੁਰੂ ਅਰਜਨ ਦੇਵ ਜੀ, ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਦਿਹਾੜੇ ਅਤੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਨੂੰ ਸਮਰਪਿਤ ਕਰਵਾਇਆ ਗਿਆ ਸੀ।

ਮੁੱਖ ਮੰਤਰੀ ਨਾਇਬ ਸੈਣੀ ਨੇ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਸਮੁੱਚਾ ਵਿਸ਼ਵ ਉਨ੍ਹਾਂ ਦਾ ਰਿਣੀ ਰਹੇਗਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਰਾਗੀ ਮਹਿਤਾਬ ਸਿੰਘ ਜਲੰਧਰ ਵਾਲੇ, ਅਜਮੇਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਮਨਜਿੰਦਰ ਸਿੰਘ ਰਬਾਬੀ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਨਾਡਾ ਸਾਹਿਬ, ਭਾਈ ਸਤਨਾਮ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ, ਭਾਈ ਸਤਿੰਦਰਪਾਲ ਸਿੰਘ ਰਾਗੀ ਲੁਧਿਆਣਾ ਵਾਲਿਆਂ ਨੇ ਗੁਰੂਆਂ ਦੇ ਜੀਵਨ ਬਾਰੇ ਚਾਨਣਾ ਪਾਇਆ। ਇਸ ਮੌਕੇ ਪ੍ਰਧਾਨ ਨਰਿੰਦਰ ਸਿੰਘ, ਸਕੱਤਰ ਗੁਰਜੰਟ ਸਿੰਘ, ਲਾਲ ਸਿੰਘ, ਭਗਤ ਸਿੰਘ, ਇਕਬਾਲ ਸਿੰਘ, ਗੁਰਸੇਵਕ ਸਿੰਘ, ਮਨਿੰਦਰ ਸਿੰਘ, ਗੁਰਚਰਨ ਸਿੰਘ, ਗੁਰਨਾਮ ਸਿੰਘ, ਬਚਿੱਤਰ ਸਿੰਘ, ਜਗੀਰ ਸਿੰਘ, ਜਤਿੰਦਰ ਅਬਦੁੱਲਾ, ਗੁਰਮੀਤ ਸਿੰਘ, ਕੁਲਵੰਤ ਸਿੰਘ, ਜਸਪਾਲ ਸਿੰਘ. , ਕੁਲਦੀਪ ਸਿੰਘ, ਅਮਿਤ ਵਾਲੀਆ, ਸੁਰਜੀਤ ਸਿੰਘ ਹਾਜ਼ਰ ਸਨ। ਗੁਰਦੁਆਰਾ ਦੇ ਸਕੱਤਰ ਗੁਰਜੰਟ ਸਿੰਘ ਨੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here