ਲਖਵੀਰ ਸਿੰਘ ਚੀਮਾ

ਟੱਲੇਵਾਲ, 20 ਫਰਵਰੀ

ਪੁਲੀਸ ਮੁਕਾਬਲੇ ’ਚ ਮਾਰੇ ਗਏ ਗੈਂਗਸਟਰ ਗੁਰਮੀਤ ਸਿੰਘ ਕਾਲਾ ਧਨੌਲਾ ਦਾ ਅੱਜ ਉਸ ਦੇ ਜੱਦੀ ਪਿੰਡ ਧਨੌਲਾ  ’ਚ ਸਸਕਾਰ ਕੀਤਾ ਗਿਆ। ਮ੍ਰਿਤਕ ਦੀ ਚਿਖ਼ਾ ਨੂੰ ਧੀ ਨੇ ਅਗਨੀ ਦਿੱਤੀ। ਸਸਕਾਰ ਮੌਕੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਲੱਖਾ ਸਿੰਘ ਸਿਧਾਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਕਾਲਾ ਧਨੌਲਾ ਦੇ ਪਰਿਵਾਰ ਤੇ ਰਾਜਨੀਤਕ ਲੋਕਾਂ ਨੇ ਮੁਕਾਬਲੇ ਨੂੰ ਫਰਜ਼ੀ ਦੱਸਿਆ। ਉਸ ਦੀ ਪਤਨੀ ਨੇ ਕਿਹਾ ਕਿ ਕਾਲਾ ਧਨੌਲਾ ਉਪਰ ਕੇਵਲ 307 ਦਾ ਪਰਚਾ ਸੀ ਅਤੇ ਉਹ ਭਗੌੜਾ ਵੀ ਨਹੀਂ ਸੀ ਪਰ ਇਸ ਦੇ ਬਾਵਜੂਦ ਪੁਲੀਸ ਨੇ ਉਸ ਦਾ ਝੂਠਾ ਮੁਕਾਬਲਾ ਬਣਾ ਕੇ ਮਾਰ ਦਿੱਤਾ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਕੇ ਇਨਸਾਫ਼ ਦੀ ਮੰਗ ਕੀਤੀ।

LEAVE A REPLY

Please enter your comment!
Please enter your name here