ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 25 ਅਪਰੈਲ

ਲੋਕ ਸਭਾ ਚੋਣਾਂ ਵਿੱਚ ਜਾਇਜ ਕੇਸਾਂ ਵਿੱਚ ਅਧਿਆਪਕਾਂ ਨੂੰ ਚੋਣ ਡਿਊਟੀ ਤੋਂ ਛੋਟ ਦੇਣ ਅਤੇ ਚੋਣਾਂ ਨਾਲ ਸੰਬੰਧਤ ਮੰਗਾਂ ਦੇ ਹੱਲ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਦੇ ਵਫਦ ਨੇ ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਨੂੰ ਮੁੱਖ ਚੋਣ ਅਫਸਰ ਪੰਜਾਬ ਦੇ ਨਾਂ ਮੰਗ ਪੱਤਰ ਦਿੱਤਾ ਗਿਆ।

ਯੂਨੀਅਨ ਆਗੂਆਂ ਦੇਵੀ ਦਿਆਲ, ਹਰੀਸ਼ ਕੁਮਾਰ ਅਤੇ ਹੁਸ਼ਿਆਰ ਸਿੰਘ ਦੀ ਅਗਵਾਈ ਹੇਠ ਵਫਦ ਨੇ ਮੰਗ ਕੀਤੀ ਹੈ ਕਿ ਮਹਿਲਾ ਅਧਿਆਪਕਾਂ/ ਮੁਲਾਜ਼ਮਾਂ ਦੀਆਂ ਚੋਣ ਡਿਊਟੀਆਂ ਉਹਨਾਂ ਦੀ ਸੁਵਿਧਾ ਨੂੰ ਮੁੱਖ ਰੱਖ ਕੇ ਨੇੜਲੇ ਬੂਥਾਂ ’ਤੇ ਲਗਾਈਆਂ ਜਾਣ। ਵਿਧਵਾ/ ਤਲਾਕਸ਼ੁਦਾ ਇਸਤਰੀ ਅਧਿਆਪਕਾਵਾਂ, 2 ਸਾਲ ਛੋਟੇ ਬੱਚੇ ਵਾਲੀਆਂ ਅਧਿਆਪਕਾਵਾਂ, ਗਰਭਵਤੀ ਅਧਿਆਪਕਾਵਾਂ, ਹੈਂਡੀਕੈਪਟ/ ਕਰੋਨੀਕਲ ਬਿਮਾਰੀ ਤੋਂ ਪੀੜਤ ਮੁਲਾਜ਼ਮਾਂ ਨੂੰ ਚੋਣ ਡਿਊਟੀ ਤੋਂ ਛੋਟ ਦਿੱਤੀ ਜਾਵੇ। ਕਪਲ ਕੇਸ ਵਿੱਚ ਪਤਨੀ ਨੂੰ ਚੋਣ ਡਿਊਟੀ ਤੋਂ ਛੋਟ ਦਿੱਤੀ ਜਾਵੇ। ਵੋਟਾਂ ਦੇ ਸਾਰੇ ਪ੍ਰਬੰਧ ਸੁਚਾਰੂ ਅਤੇ ਸਰਲ ਢੰਗ ਨਾਲ ਕੀਤੇ ਜਾਣ ਤਾਂ ਜੋ ਮੁਲਾਜਮ ਖੱਜਲ ਖੁਆਰੀ ਤੋਂ ਬਚ ਸਕਣ। ਲੋਕ ਸਭਾ ਚੋਣਾਂ ਵਿੱਚ ਡਿਊਟੀ ਕਰ ਰਹੇ ਰਿਜ਼ਰਵ ਸਟਾਫ਼ ਨੂੰ ਵੀ ਮਾਣ ਭੱਤਾ ਦੇਣਾ ਯਕੀਨੀ ਬਣਾਇਆ ਜਾਵੇ। ਐਕਸ ਇੰਡੀਆ ਲੀਵ ਮਨਜ਼ੂਰ ਅਤੇ ਵਿਦੇਸ਼ ਜਾਣ ਦੀਆਂ ਟਿਕਟਾਂ ਬੁੱਕ ਕਰਾ ਚੁੱਕੇ ਮੁਲਾਜ਼ਮਾਂ ਨੂੰ ਚੋਣ ਡਿਊਟੀ ਤੋਂ ਛੋਟ ਦਿੱਤੀ ਜਾਵੇ।

LEAVE A REPLY

Please enter your comment!
Please enter your name here