ਖੇਤਰੀ ਪ੍ਰਤੀਨਿਧ

ਲੁਧਿਆਣਾ, 26 ਮਾਰਚ

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਾਥੀ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿੱਚ ਹੋਈ। ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ ਸਕੱਤਰਾਂ ਤੇ ਸੂਬਾਈ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀਆਂ ਜਥੇਬੰਦਕ ਚੋਣਾਂ ਦਾ ਐਲਾਨ ਕੀਤਾ ਗਿਆ, ਜਿਸ ਤਹਿਤ 8 ਅਪਰੈਲ ਨੂੰ ਜ਼ਿਲ੍ਹਾ ਪ੍ਰਧਾਨਾਂ ਅਤੇ ਬਲਾਕ ਪ੍ਰਧਾਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਅਤੇ 17 ਅਪਰੈਲ ਨੂੰ ਚੋਣ ਹੋਵੇਗੀ। ਜਥੇਬੰਦੀ ਦੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਨੇ ਦੱਸਿਆ ਕਿ ਯੂਨੀਅਨ ਦੇ ਸੰਵਿਧਾਨ ਮੁਤਾਬਿਕ ਹਰ ਤਿੰਨ ਸਾਲ ਬਾਅਦ ਜਥੇਬੰਦੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ। ਜਿਸ ਵਿੱਚ ਜਥੇਬੰਦੀ ਦਾ ਕੋਈ ਵੀ ਮੈਂਬਰ ਬਲਾਕ ਤੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀਆਂ ਭਰ ਸਕਦਾ ਹੈ। ਸੂਬਾਈ ਕਮੇਟੀ ਦੀ ਚੋਣ ਵਿੱਚ ਚੁਣੇ ਹੋਏ ਜ਼ਿਲ੍ਹਾ ਪ੍ਰਧਾਨ, ਸੂਬਾ ਕਮੇਟੀ ਦੀ ਚੋਣ ਵਿੱਚ ਹਿੱਸਾ ਲੈਂਦੇ ਹਨ। ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂ ਪ੍ਰਿੰਸੀਪਲ ਅਮਨਦੀਪ ਸ਼ਰਮਾ, ਕਰਨੈਲ ਫਿਲੌਰ ਤੇ ਗੁਰਦੀਪ ਸਿੰਘ ਬਾਜਵਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here