ਪੱਤਰ ਪ੍ਰੇਰਕ

ਅਮਲੋਹ, 15 ਮਾਰਚ

ਅਮਲੋਹ ਦੇ ਵਾਰਡ ਨੰਬਰ 13 ਦੇ ਸੀਵਰੇਜ ਦਾ ਗੰਦਾ ਪਾਣੀ ਸੜਕਾਂ ’ਤੇ ਜਮ੍ਹਾਂ ਹੋਣ ਕਾਰਨ ਦੁਕਾਨਦਾਰਾਂ, ਰਾਹਗੀਰਾਂ ਅਤੇ ਮੁਹੱਲਾ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬਿਮਾਰੀ ਫ਼ੈਲਣ ਦਾ ਵੀ ਖ਼ਤਰਾ ਬਣਿਆ ਹੋਇਆ ਹੈ।

ਦੁਖੀ ਹੋਏ ਵਾਰਡ ਵਾਸੀਆਂ ਨੇ ਇਕਠੇ ਹੋ ਕੇ ਕੌਂਸਲ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਸਮਾਜ ਸੇਵੀ ਬਲਜੀਤ ਸਿੰਘ ਪੇਸ਼ੀ ਅਤੇ ਰਣਬੀਰ ਗੁਪਤਾ ਨੇ ਕਿਹਾ ਦੁਕਾਨਾਂ ਅੱਗੇ ਲੰਬੇ ਸਮੇਂ ਤੋਂ ਸੀਵਰੇਜ ਦਾ ਗੰਦਾ ਪਾਣੀ ਓਵਰਫਲੋਅ ਹੋ ਕੇ ਖੜ੍ਹਾ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਅਤੇ ਮੁਹੱਲਾ ਵਾਸੀਆਂ ਨੂੰ ਨਾਲ ਲੈ ਕੇ ਉਨ੍ਹਾਂ ਨੇ ਕਈ ਵਾਰ ਕੌਂਸਲ ਅਧਿਕਾਰੀਆਂ ਨੂੰ ਲਿਖਤੀ ਪੱਤਰ ਵੀ ਦਿੱਤੇ ਪਰ ਕੋਈ ਵੀ ਸੁਧਾਰ ਨਹੀਂ ਹੋਇਆ ਅਤੇ ਪ੍ਰਸ਼ਾਸਨ ਵਲੋਂ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।

LEAVE A REPLY

Please enter your comment!
Please enter your name here