ਸੰਜੀਵ ਬੱਬੀ

ਚਮਕੌਰ ਸਾਹਿਬ, 20 ਫਰਵਰੀ

ਇਥੇ ਸਟੇਡੀਅਮ ਕਲੋਨੀ ਵਾਰਡ ਨੰਬਰ 10 ਵਿੱਚ ਔਰਤ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਵੀਰ ਕੌਰ (45) ਪਤਨੀ ਅਵਤਾਰ ਸਿੰਘ ਵਜੋਂ ਹੋਈ ਹੈ। ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਪਿੱਛੇ ਲੱਗੇ ਬਿਜਲੀ ਦੇ ਖੰਭਿਆਂ ਤੋਂ ਤਾਰ ਟੁੱਟ ਕੇ ਨੇੜੇ ਹੀ ਪਸ਼ੂਆਂ ਨੂੰ ਕੀਤੀ ਤਾਰ ਦੀ ਵਾੜ ’ਤੇ ਡਿੱਗ ਗਈ, ਜਦੋਂ ਜਸਵੀਰ ਨੂੰ ਪਤਾ ਲੱਗਾ ਤਾਂ ਉਹ ਪਸ਼ੂਆਂ ਦੇ ਬਚਾਅ ਲਈ ਪੁੱਜੀ ਤਾਂ ਉਸ ਨੂੰ ਵੀ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ। ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਗਰੀਬ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ। ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੂਪਨਗਰ ਵਿਖੇ ਭੇਜ ਦਿੱਤੀ ਹੈ।

LEAVE A REPLY

Please enter your comment!
Please enter your name here