ਪੱਤਰ ਪ੍ਰੇਰਕ

ਤਰਨ ਤਾਰਨ, 17 ਮਾਰਚ

ਇੱਥੇ ਥਾਣਾ ਸਦਰ ਅਤੇ ਗੋਇੰਦਵਾਲ ਸਾਹਿਬ ਦੀ ਪੁਲੀਸ ਨੇ ਆਪੋ-ਆਪਣੇ ਇਲਾਕਿਆਂ ਤੋਂ ਦੋ-ਦੋ ਜਣਿਆਂ ਨੂੰ ਕਾਬੂ ਕਰਕੇ ਉਨ੍ਹਾਂ ਨੂੰ ਕੋਲੋਂ 262 ਗ੍ਰਾਮ ਹੈਰੋਇਨ ਬਰਾਮਦ ਕੀਤੀ| ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਪੁਲੀਸ ਅਧਿਕਾਰੀ ਏਐੱਸਆਈ ਦਿਲਬਾਗ ਸਿੰਘ ਦੀ ਅਗਵਾਈ ਹੇਠ ਇਲਾਕੇ ਅੰਦਰ ਗਸ਼ਤ ਕਰਦਿਆਂ ਬਾਠ ਪਿੰਡ ਦੇ ਵਾਸੀ ਜੋਬਨਜੀਤ ਸਿੰਘ ਅਤੇ ਹਰਪਾਲ ਸਿੰਘ ਤੋਂ 210 ਗ੍ਰਾਮ ਹੈਰੋਇਨ ਬਰਾਮਦ ਕੀਤੀ| ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੇ ਪੁਲੀਸ ਅਧਿਕਾਰੀ ਏਐੱਸਆਈ ਲਖਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਗੋਇੰਦਵਾਲ ਸਾਹਿਬ ਦੇ ਹੀ ਵਾਸੀ ਕੁਲਪ੍ਰੀਤ ਸਿੰਘ ਪ੍ਰਭ ਅਤੇ ਆਕਾਸ਼ਦੀਪ ਸਿੰਘ ਗੋਪਾ ਤੋਂ 52 ਗ੍ਰਾਮ ਹੈਰੋਇਨ ਬਰਾਮਦ ਕੀਤੀ| ਇਸ ਸਬੰਧੀ ਕੇਸ ਦਰਜ ਕਰ ਲਏ ਗਏ ਹਨ|

LEAVE A REPLY

Please enter your comment!
Please enter your name here