ਚੰਡੀਗੜ੍ਹ, 19 ਫਰਵਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੇ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ‘ਸਟੇਟ ਆਈਕਨ’ ਵਜੋਂ ਨਾਮਜ਼ਦ ਕੀਤਾ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਕਿ ਪੰਜਾਬ ਦੇ ਨਿਵਾਸੀ ਤੇ ਕਿ੍ਕਟਰ ਸ਼ੁਭਮਨ ਗਿੱਲ ਨੌਜਵਾਨਾਂ ਵਿੱਚ ਹਰਮਨਪਿਆਰੇ ਹਨ, ਨੂੰ ‘ਸਟੇਟ ਆਈਕਨ’ ਵਜੋਂ ਨਿਯੁਕਤ ਕੀਤਾ ਗਿਆ ਹੈ। ਉਹ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨ ਵਿੱਚ ਮਦਦ ਕਰੇਗਾ। ਇਸ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਤਰਸੇਮ ਜੱਸੜ ਨੂੰ ਵੀ ‘ਸਟੇਟ ਆਈਕਨ’ ਵਜੋਂ ਨਿਯੁਕਤ ਕੀਤਾ ਗਿਆ ਸੀ।

LEAVE A REPLY

Please enter your comment!
Please enter your name here