ਆਤਿਸ਼ ਗੁਪਤਾ

ਚੰਡੀਗੜ੍ਹ, 25 ਅਪਰੈਲ

ਪੰਜਾਬ ਪੁਲੀਸ ਤੇ ਜਾਂਚ ਏਜੰਸੀਆਂ ਨੇ ਸੂਬੇ ਵਿੱਚ 16 ਮਾਰਚ ਤੋਂ ਲਾਗੂ ਹੋਏ ਚੋਣ ਜ਼ਾਬਤੇ ਤੋਂ ਲੈ ਕੇ ਹੁਣ ਤੱਕ 321.51 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ ਤੇ ਹੋਰ ਸਾਮਾਨ ਜ਼ਬਤ ਕੀਤਾ ਹੈ। ਇਸ ਵਿੱਚ 6.89 ਕਰੋੜ ਰੁਪਏ ਦੀ ਨਕਦੀ, 14.93 ਕਰੋੜ ਰੁਪਏ ਕੀਮਤ ਦੀ 22.8 ਲੱਖ ਲਿਟਰ ਸ਼ਰਾਬ, 287.23 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 11.37 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.09 ਕਰੋੜ ਰੁਪਏ ਦਾ ਹੋਰ ਸਾਮਾਨ ਜ਼ਬਤ ਕੀਤਾ ਗਿਆ ਹੈ। ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਾਮਾਨ ਜ਼ਬਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਸੂਬੇ ’ਚ 24 ਇਨਫੋਰਸਮੈਂਟ ਏਜੰਸੀਆਂ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ।

LEAVE A REPLY

Please enter your comment!
Please enter your name here