ਠਾਣੇ, 15 ਮਾਰਚ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਇੱਥੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤਰਫ਼ੋਂ ਲਿਆਂਦੀ ਗਈ ਚੋਣ ਬਾਂਡ ਯੋਜਨਾ ਨੂੰ ‘ਦੁਨੀਆ ਦਾ ਸਭ ਤੋਂ ਵੱਡਾ ਐਕਸਟੋਰਸ਼ਨ ਰੈਕੇਟ (ਜਬਰੀ ਵਸੂਲੀ ਗਰੋਹ)’ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਦਿਮਾਗ ਦੀ ਕਾਢ’ ਕਰਾਰ ਦਿੱਤਾ। ਇਸ ਯੋਜਨਾ ਨੂੰ ਸੁਪਰੀਮ ਕੋਰਟ ਵੱਲੋਂ ਪਹਿਲਾਂ ਹੀ ਰੱਦ ਕੀਤਾ ਜਾ ਚੁੱਕਾ ਹੈ। ਰਾਹੁਲ ਨੇ ਇੱਥੇ ਪ੍ਰੈੱਸ ਕਾਨਫਰੰਸ ਵਿੱਚ ਦਾਅਵਾ ਕੀਤਾ ਕਿ ਯੋਜਨਾ ਰਾਹੀਂ ਇਕੱਠੀ ਕੀਤੀ ਗਈ ਰਕਮ ਦੀ ਵਰਤੋਂ ਸ਼ਿਵ ਸੈਨਾ ਅਤੇ ਐੱਨਸੀਪੀ ਵਰਗੀਆਂ ਸਿਆਸੀ ਧਿਰਾਂ ਨੂੰ ਤੋੜਨ ਅਤੇ ਸਰਕਾਰਾਂ ਨੂੰ ਡੇਗਣ ਲਈ ਕੀਤੀ ਗਈ ਹੈ। ਸੁਪਰੀਮ ਕੋਰਟ ਦੇ ਹੁਕਮ ’ਤੇ ਇੱਕ ਦਿਨ ਪਹਿਲਾਂ ਹੀ ਇਸ ਯੋਜਨਾ ਨਾਲ ਜੁੜੇ ਅੰਕੜੇ ਜਨਤਕ ਕੀਤੇ ਗਏ ਹਨ। -ਪੀਟੀਆਈ

LEAVE A REPLY

Please enter your comment!
Please enter your name here