ਆਤਿਸ਼ ਗੁਪਤਾ

ਚੰਡੀਗੜ੍ਹ, 26 ਮਾਰਚ

ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੂੰ ਅੱਜ ਪਾਕਿਸਤਾਨ ਤੋਂ ਧਮਕੀ ਮਿਲੀ ਹੈ, ਜਿਸ ਵਿੱਚ ਲੱਕੀ ਨੂੰ ‘ਦੇਖ ਲਵਾਂਗੇ’ ਕਹਿ ਕੇ ਧਮਕਾਇਆ ਗਿਆ ਹੈ। ਇਸ ਬਾਰੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਤੁਰੰਤ ਚੰਡੀਗੜ੍ਹ ਪੁਲੀਸ ਦੀ ਐੱਸਐੱਸਪੀ ਨੂੰ ਲਿਖਤ ਵਿੱਚ ਸ਼ਿਕਾਇਤ ਦੇ ਦਿੱਤੀ ਹੈ। ਸ੍ਰੀ ਲੱਕੀ ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ ਕਈ ਵਾਰ ਪਾਕਿਸਤਾਨ ਦੇ ਨੰਬਰ ਤੋਂ ਧਮਕੀਆਂ ਮਿਲੀਆਂ ਹਨ।

LEAVE A REPLY

Please enter your comment!
Please enter your name here