ਤਰਨ ਤਾਰਨ: ਪਿੰਡ ਕਸੇਲ ਵਿੱਚ ਇੱਕ ਪ੍ਰਾਈਵੇਟ ਸਕੂਲ ਦੇ ਚੌਕੀਦਾਰ ਨੂੰ ਸਕੂਲ ਵਿੱਚ ਪੜ੍ਹਦੀ ਨੌਂ ਸਾਲਾ ਨਾਬਾਲਗ ਲੜਕੀ ਨਾਲ ਛੇੜਛਾੜ ਦੇ ਦੋਸ਼ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਹੈ| ਮੁਲਜ਼ਮ ਦੀ ਸ਼ਨਾਖਤ ਕੇਵਲ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਧਾਰਾ 354 ਫੌਜਦਾਰੀ ਅਤੇ ਪੋਕਸੋ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ| ਪੀੜਤ ਲੜਕੀ ਦੀ ਮਾਤਾ ਨੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲੀਸ ਕੋਲ ਆਪਣੇ ਬਿਆਨ ਕਰਵਾਉਂਦਿਆਂ ਕਿਹਾ ਕਿ ਉਸ ਦੀ ਲੜਕੀ ਸ਼ਾਮ ਵੇਲੇ ਸਕੂਲ ਨੇੜੇ ਖੇਡ ਰਹੀ ਸੀ ਤਾਂ ਮੁਲਜ਼ਮ ਉਸ ਨੂੰ ਸਕੂਲ ਦੀ ਉਪਰਲੀ ਮੰਜ਼ਿਲ ’ਤੇ ਲੈ ਗਿਆ ਤੇ ਉਸ ਨਾਲ ਛੇੜਛਾੜ ਕੀਤੀ| ਐੱਸ ਐੱਸ ਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰਦਿਆਂ ਕਿਸੇ ਹੋਰ ਦੀ ਕੁਤਾਹੀ ਮਿਲਣ ’ਤੇ ਉਸ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ| -ਪੱਤਰ ਪ੍ਰੇਰਕ

LEAVE A REPLY

Please enter your comment!
Please enter your name here